ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਵਿਧਾਇਕ ਚੌਧਰੀ

ਜਲੰਧਰ (ਦ ਸਟੈਲਰ ਨਿਊਜ਼)। ਹਲਕਾ ਕਰਤਾਰਪੁਰ ਤੋਂ ਵਿਧਾਇਕ ਸੁਰਿੰਦਰ ਸਿੰਘ ਚੌਧਰੀ ਵਲੋਂ ਵਿਸ਼ਵ ਪਖ਼ਾਨਾ ਦਿਵਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਮਿਸ਼ਨ ਦੇ ਦੂਜੇ ਪੜਾਅ ਤਹਿਤ ਪਿੰਡ ਨੰਗਲ ਸਲੇਮਪੁਰ ਬਲਾਕ ਜਲੰਧਰ ਈਸਟ ਵਿਖੇ ਕਮਿਊਨਟੀ ਸੈਨੈਟਰੀ ਕੰਪਲੈਕਸ ਦੇ ਨਿਰਮਾਣ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆ ਹਲਕਾ ਕਰਤਾਰਪੁਰ ਤੋਂ ਵਿਧਾਇਕ ਸੁਰਿੰਦਰ ਸਿੰਘ ਚੌਧਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਅਧੀਨ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ, ਸਟਰੀਟ ਲਾਈਟ ਸਿਸਟਮ ਲਗਾਉਣਾ, ਨਵੀਆਂ ਸੀਵਰੇਜ ਲਾਈਨਾ ਵਿਛਾਉਣਾ, ਥਾਪਰ ਮਾਡਲ ਛੱਪੜਾਂ ਦੀ ਸਥਾਪਨਾ, ਇੰਟਰਲਾਕਿੰਗ ਟਾਈਲਾਂ, ਸ਼ਮਸ਼ਾਨਘਾਟਾਂ ਵਿੱਚ ਸ਼ੈਡ, ਠੋਸ ਕੂੜਾ ਪ੍ਰਬੰਧਨ, ਸੀਵਰੇਜ ਵੇਸਟ ਦਾ ਨਿਪਟਾਰਾ ਕਰਨਾ, ਪੰਚਾਇਤ ਘਰਾਂ ਦੀ ਉਸਾਰੀ, ਨਵੇਂ ਖੇਡ ਮੈਦਾਨ ਅਤੇ ਕਮਿਊਨਟੀ ਸੈਂਟਰਾਂ ਆਦਿ ਸਮੇਤ ਹੋਰ ਬਹੁਤ ਸਾਰੇ ਵਿਕਾਸ ਕਾਰਜਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਮੌਕੇ ਇੰਜੀ. ਐਨ.ਪੀ. ਸਿੰਘ ਨਿਗਰਾਨ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ ਜਲੰਧਰ ਵਲੋਂ ਵੱਖ-ਵੱਖ ਪਿੰਡਾਂ ਤੇ ਆਏ ਸਰਪੰਚਾਂ-ਪੰਚਾਂ ਨੂੰ ਕਮਿਊਨਟੀ ਸੈਨੇਟਰੀ ਕੰਪਲੈਕਸ ਅਤੇ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ ਇੰਜੀ.ਵਿਜੈ ਕੁਮਾਰ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲਾ ਸੈਨੀਟੇਸ਼ਨ ਅਫ਼ਸਰ ਜਲੰਧਰ ਵਲੋਂ ਸਵੱਛ ਭਾਰਤ ਮਿਸ਼ਨ ਫੇਜ਼-2 ਬਾਰੇ ਜਾਗਰੂਕ ਕੀਤਾ ਗਿਆ।

Advertisements

ਜਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਜਲੰਧਰ ਈਸਟ ਮਹੇਸ਼ ਕੁਮਾਰ ਵਲੋਂ ਪਿੰਡ ਵਾਸੀਆਂ ਨੂੰ ਸੀਵਰੇਜ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਵਿਭਾਗੀ ਪੈਂਫਲੇਟ ਤਕਸੀਮ ਕੀਤੇ ਗਏ। ਇਸ ਮੌਕੇ ਪਿੰਡ ਨੰਗਲ ਸਲੇਮਪੁਰ ਦੀ ਸਰਪੰਚ ਹਰਭਜਨ ਕੌਰ ਵਲੋਂ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚਾਂ-ਪੰਚਾਂ ਦਾ ਧੰਨਵਾਦ ਕਰਦਿਆਂ ਪਿੰਡ ਦੇ ਸਮੂਹ ਨਿਵਾਸੀਆਂ ਨੁੰ ਘਰ-ਘਰ ਜਾ ਕੇ ਸਵੱਛ ਭਾਰਤ ਮਿਸ਼ਨ ਫੇਜ਼-2 ਅਧੀਨ ਪਖ਼ਾਨਿਆਂ ਦੀ ਵਰਤੋਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਕੁਲਵਿੰਦਰ ਬਾਗਾ ਸਰਪੰਚ ਪਿੰਡ ਬੋਲੀਨਾ, ਰਾਜ ਕੁਮਾਰ ਰਾਣਾ ਸਰਪੰਚ ਪਿੰਡ ਨੂਰਪੁਰ, ਸੁਰਜੀਤ ਸਿੰਘ ਸਰਪਚੰ ਪਿੰਡ ਬੁਲੰਦਪੁਰ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here