ਨਹਿਰਾਂ ਰਾਹੀਂ ਪਾਣੀ ਦੇਣ ਦਾ ਪ੍ਰੋਗਰਾਮ 22 ਨਵੰਬਰ ਤੋਂ ਜਾਰੀ

ਜਲੰਧਰ (ਦ ਸਟੈਲਰ ਨਿਊਜ਼)। ਮੁੱਖ ਇੰਜੀਨੀਅਰ ਨਹਿਰਾਂ, ਜਲ ਸਰੋਤ ਵਿਭਾਗ, ਪੰਜਾਬ ਵਲੋਂ ਰਬੀ ਸਮੇਂ ਵਿਚ  22 ਨਵੰਬਰ ਤੋਂ 29  ਨਵੰਬਰ 2020 ਤੱਕ ਨਹਿਰਾਂ ਰਾਹੀਂ ਪੰਜਾਬ ਵਿਚ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਰੋਪੜ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਹਨਾਂ ਵਿਚ ਸਰਹੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।
ਇਸੇ ਤਰ•ਾਂ ਭਾਖੜਾ ਮੇਨ ਲਾਈਨ ਦੀਆਂ ਨਹਿਰਾਂ ਅਤੇ ਬ੍ਰਾਂਚਾਂ, ਜਿਹਨਾਂ ਘੱਗਰ ਲਿੰਕ ਅਤੇ ਇਸ ਵਿੱਚ ਨਿਕਦਲੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਅਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਇਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹਨ ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸੇ ਤਰਾਂ ਹਰੀਕੇ ਅਤੇ ਫਿਰੋਜ਼ਪੁਰ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਹਨਾਂ ਵਿਚ ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਅਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਇਸ ਤੋਂ ਇਲਾਵਾ ਅੱਪਰਬਾਰੀ ਦੁਆਬ ਕੈਨਾਲ ਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੁੰ ਪਹਿਲੀ ਤਰਜੀਹ ਦੇ ਅਧਾਰ ‘ਤੇ ਪੂਰਾ ਪਾਣੀ ਮਿਲੇਗਾ। ਲਾਹੌਰ ਬ੍ਰਾਂਚ, ਸਭਰਾਉ ਬ੍ਰਾਂਚ ਅਤੇ ਕਸੂਰ ਬ੍ਰਾਂਚ ਲੋਅਰ ਇਸ ਦੇ ਰਜਬਾਹਿਆਂ ਨੁੰ ਕ੍ਰਮਵਾਰ ਬਾਕੀ ਬੱਚਦਾ ਪਾਣੀ ਮਿਲੇਗਾ।

Advertisements

LEAVE A REPLY

Please enter your comment!
Please enter your name here