ਪਠਾਨਕੋਟ: ਡੋਰਕ ਮਲਟੀਮੀਡਿਆ ਪ੍ਰਾਈਵੇਟ ਲਿਮਟਿਡ ਵੱਲੋਂ 4 ਮਹੀਨੇ ਦਾ ਮੁੱਫਤ ਸਕਿੱਲ ਕੋਰਸ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗੀ ਡੋਰਕ ਮਲਟੀਮੀਡਿਆ ਪ੍ਰਾਈਵੇਟ ਲਿਮਟਿਡ ਵੱਲੋ ਦਯਾਨੰਦ ਵੈਦਿਕ ਹਾਈ ਸਕੂਲ ਸਰਨਾ ਪਠਾਨਕੋਟ ਵਿੱਚ 18 ਤੋ 35 ਸਾਲ ਉਮਰ ਵਰਗ ਦੇ ਨੋਜਵਾਨਾਂ ਲਈ 4 ਮਹੀਨੇ ਦਾ ਮੂਫਤ ਕੋਰਸ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਪ੍ਰਦੀਪ ਬੈਂਸ ਜਿਲਾ ਮੈਨੇਜ਼ਰ ਪੰਜਾਬ ਹੁਨਰ ਵਿਕਾਸ ਮਿਸ਼ਨ ਪਠਾਨਕੋਟ ਨੇ ਦਿੱਤੀ। ਉਨਾਂ ਦੱਸਿਆ ਕਿ ਇਸ ਵਿੱਚ ਪਲੰਬਰ ਜਰਨਲ, ਅਤੇ ਪਲੰਬਰ ਆਫਟਰ ਸੇਲਸ ਸਰਵਿਸ ਕੋਰਸ ਸ਼ਾਮਲ ਹਨ।

Advertisements

ਉਨਾਂ ਦੱਸਿਆ ਕਿ ਇਹ ਕੋਰਸ ਦਯਾਨੰਦ ਵੈਦਿਕ ਹਾਈ ਸਕੂਲ ਸਰਨਾ ਪਠਾਨਕੋਟ ਵਿਖੇ ਸਥਿਤ ਸਕਿੱਲ ਸੈਂਟਰ ਵਿੱਚ ਚੱਲ ਰਹੇ ਹਨ। ਇਸ ਸੈਂਟਰ ਵਿੱਚ ਇਨਾਂ ਮੂਫਤ ਕੋਰਸਾਂ ਲਈ ਰਜਿਸਟਰੇਸ਼ਨ ਅਰੰਭ ਕੀਤੀ ਗਈ ਹੈ। ਉਨਾਂ ਕਿਹਾ ਕਿ ਚਾਹਵਾਨ ਨੋਜਵਾਨ 10ਵੀਂ ਅਤੇ 12ਵੀਂ ਦੇ ਸਰਟੀਫਿਕੇਟਾਂ , ਬੈਂਕ ਖਾਤੇ ਦੀ ਕਾਪੀ , 4 ਫੋਟੋਆਂ ਤੇ ਅਧਾਰ ਕਾਰਡ ਲੈ ਕੇ 24 ਨਵੰਬਰ, 2020 ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ 26 ਨਵੰਬਰ ,2020  ਤੋ ਇਨਾਂ ਕੋਰਸਾਂ ਲਈ ਕਲਾਸਾਂ ਸੁਰੂ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰਾਂ ਦੀ ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਦੇ ਕਾਰੋਬਾਰ ਬਿਉਰੋ ਪਠਾਨਕੋਟ ਦੇ ਦਫਤਰ ਨਾਲ ਅਤੇ ਹੈਲਪਲਾਈਨ ਨੰਬਰ 7657825214 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here