ਜਿਲਾ ਪ੍ਰਸ਼ਾਸਨ ਨੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਸਬੰਧੀ ਮਨਾਇਆ ਅਵਾਸ ਦਿਵਸ

ਪਠਾਨਕੋਟ (ਦ ਸਟੈਲਰ ਨਿਊਜ਼)। ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਸਬੰਧੀ ਜਿਲਾ ਪ੍ਰਸ਼ਾਸਨ ਵੱਲੋਂ ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਅਵਾਸ ਦਿਵਸ  ਮਨਾਇਆ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਵੱਲੋਂ ਕੀਤੀ ਗਈ । ਸਮਾਰੋਹ ਵਿੱਚ ਸਰਵਸ੍ਰੀ ਵਿਧਾਇਕ ਵਿਧਾਨ ਸਭਾ ਹਲਕਾ ਭੋਆ ਜੋਗਿੰਦਰ ਪਾਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਅਸੀਸ ਵਿੱਜ ਕਾਂਗਰਸੀ ਆਗੂ ਵਿਸ਼ੇਸ ਮਹਿਮਾਨ ਵਜੋਂ ਹਾਜਰ ਹੋਏ।

Advertisements

ਇਨਾਂ ਤੋਂ ਇਲਾਵਾ ਸਮਾਰੋਹ ਵਿੱਚ ਸਰਵਸ੍ਰੀ ਪਰਮਪਾਲ ਸਿੰਘ ਜਿਲਾ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ, ਸੀਤਾ ਦੇਵੀ ਚੇਅਰਪਰਸ਼ਨ ਜਿਲਾ ਪ੍ਰੀਸਦ , ਰਾਜ ਕੁਮਾਰ ਚੇਅਰਮੈਨ ਪੰਚਾਇਤ ਸਮਿਤੀ ਨਰੋਟ ਜੈਮਲ ਸਿੰਘ, ਮੀਨਾਕਸ਼ੀ ਸਰਮਾ ਜਿਲਾ ਕੋਆਰਡੀਨੇਟਰ ਪਠਾਨਕੋਟ, ਰਾਮ ਲੁਭਾਇਆ ਜਿਲਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਅਤੇ ਕਰਮਚਾਰੀਆਂ ਤੋਂ ਇਲਾਵਾ ਪਿੰਡ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਹੋਰ ਮੋਹਤਵਰ ਵਿਅਕਤੀਆਂ ਨੇ ਭਾਗ ਗਿਆ। ਜਿਕਰਯੋਗ ਹੈ ਕਿ ਅੱਜ ਦੇ ਸਮਾਰੋਹ ਵਿੱਚ ਮੁੱਖ ਮਹਿਮਾਨ  ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਵੱਲੋਂ ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਸਬੰਧੀ ਲਾਭਪਾਤਰੀਆਂ ਨੂੰ ਆਫਰ ਲੈਟਰ ਵੀ ਵੰਡੇ ਗਏ। ਇਸ ਮੋਕੇ ਤੇ ਸੰਬੋਧਤ ਕਰਦਿਆਂ ਜੋਗਿੰਦਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਖੇਤਰ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਾਡਾ ਫਰਜ ਬਣਦਾ ਹੈ ਕਿ ਅਸੀਂ ਇਨਾਂ ਵਿਕਾਸ ਕਾਰਜਾਂ ਦਾ ਪੂਰਨ ਲਾਭ ਪ੍ਰਾਪਤ ਕਰੀਏ ਅਤੇ ਦੂਸਰੇ ਲੋਕ ਜੋ ਇਨਾਂ ਸਕੀਮਾਂ ਅਧੀਨ ਆਉਂਦੇ ਹਨ ਪਰ ਜਿਆਦਾ ਇਨਾਂ ਸਕੀਮਾਂ ਬਾਰੇ ਨਹੀਂ ਜਾਣਦੇ ਉਹਨਾਂ ਨੂੰ ਜਾਗਰੁਕ ਕਰੀਏ।

ਉਨਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਬਿਨਾ ਜਾਤੀ ਪਾਤੀ ਅਤੇ ਕਿਸੇ ਵੀ ਤਰਾਂ ਦੇ ਭੇਦਭਾਵ ਤੋਂ ਹੱਟ ਕੇ ਲੋਕਾਂ ਨੂੰ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰੇਕ ਲਾਭ ਪਾਤਰੀ ਨੂੰ ਚਾਹੀਦਾ ਹੈ ਕਿ ਨਿਰਧਾਰਤ ਨਿਯਮਾਂ ਅਨੁਸਾਰ ਯੋਜਨਾਵਾਂ ਦਾ ਲਾਭ ਪਾ੍ਰਪਤ ਕਰਨ । ਇਸ ਮੋਕੇ ਤੇ ਕਾਂਗਰਸੀ ਆਗੂ ਅਸੀਸ ਵਿੱਜ ਅਤੇ ਸ. ਪਰਮਪਾਲ ਸਿੰਘ ਜਿਲਾ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ ਵੱਲੋਂ ਵੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਰੋਸਨੀ ਪਾਈ। ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਸਰਕਾਰ ਵੱਲੋਂ 335 ਲਾਭਪਾਤਰੀਆਂ ਦਾ ਘਰ ਬਣਾਉਂਣ ਦਾ ਟੀਚਾ ਸਰਕਾਰ ਵੱਲੋਂ ਦਿੱਤਾ ਗਿਆ ਹੈ, ਜਿਸ ਵਿੱਚੋਂ 324 ਘਰ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਲਾਭਪਾਤਰੀਆਂ ਦੇ ਘਰਾਂ ਦਾ ਕੰਮ ਵੀ ਮੁਕੰਮਲ ਹੋਣ ਤੇ ਹੈ। ਉਨਾਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ 2376 ਨਵੇਂ ਲਾਭਪਾਤਰੀਆਂ ਨੂੰ ਆਨ ਲਾਈਨ ਅਵਾਸ ਪਲਸ ਐਪ ਰਾਹੀਂ ਰਜਿਸਟਰਡ ਕੀਤਾ ਜਾ ਚੁੱਕਾ ਹੈ ਜਿਨਾਂ ਨੂੰ ਆਉਂਣ ਵਾਲੇ ਸਾਲ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗ੍ਰਾਂਟ ਦਿੱਤੀ ਜਾਣੀ ਹੈ।

LEAVE A REPLY

Please enter your comment!
Please enter your name here