ਸੇਵਾ ਕੇਂਦਰ ਪੀਐਮਐਸਵੀਏ ਨਿਧੀ ਸਕੀਮ ਅਧੀਨ ਸਟਰੀਟ ਵੈਂਡਰਜ਼ ਨੂੰ ਸੇਵਾਵਾਂ ਮੁਹੱਈਆ ਕਰਵਾਉਣਗੇ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਸੇਵਾ ਕੇਂਦਰ ਸ਼ਨੀਵਾਰ ਤੋਂ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਨਿਧੀ ਸਕੀਮ ਅਧੀਨ ਸਟਰੀਟ ਵੈਂਡਰਜ਼ ਨੂੰ ਸੇਵਾਵਾਂ ਮੁਹੱਈਆ ਕਰਵਾਉਣਗੇ। ਇਕ ਬੁਲਾਰੇ ਨੇ ਦੱਸਿਆ ਕਿ ਕਰਜ਼ੇ ਲਈ ਬਿਨੈ ਪੱਤਰ (ਸਟਰੀਟ ਵੈਂਡਰਜ਼) ਅਤੇ ਸਿਫਾਰਸ਼ ਪੱਤਰ ਲਈ ਬਿਨੈ ਪੱਤਰ (ਸਟਰੀਟ ਵੈਂਡਰਜ਼) ਲਈ ਸੇਵਾਵਾਂ ਸ਼ਨੀਵਾਰ ਤੋਂ ਜ਼ਿਲੇ ਭਰ ਦੇ ਸੇਵਾ ਕੇਂਦਰਾਂ ਵਿੱਚ ਉਪਲਬਧ ਹੋਣਗੀਆਂ।

Advertisements

ਉਨਾਂ ਕਿਹਾ ਕਿ ਹਰੇਕ ਸੇਵਾ ਲਈ 30 ਰੁਪਏ ਫੀਸ ਨਿਰਧਾਰਤ ਕੀਤੀ ਗਈ ਹੈ। ਉਨਾਂ ਕਿਹਾ ਕਿ ਸਟਰੀਟ ਵੈਂਡਰਜ਼ ਬਿਨੈ ਪੱਤਰ ਜਮਾ ਕਰਵਾਉਣ ਲਈ ਸਬੰਧਤ ਦਸਤਾਵੇਜ਼ਾਂ ਨਾਲ ਆਪਣੇ ਨੇੜਲੇ ਸੇਵਾ ਕੇਂਦਰਾਂ ਦਾ ਦੌਰਾ ਕਰ ਸਕਦੇ ਹਨ।ਉਨਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਸਟਾਫ ਨੂੰ ਈ-ਸੇਵਾ ਪੰਜਾਬ ਪੋਰਟਲ ਵਿਚ ਦਰਖਾਸਤਾਂ ਦੀ ਪ੍ਰਕਿਰਿਆ ਸੰਬੰਧੀ ਸਿਖਲਾਈ ਦਿੱਤੀ ਗਈ ਹੈ।

LEAVE A REPLY

Please enter your comment!
Please enter your name here