ਨਰੋਏ ਪੰਜਾਬ ਦਾ ਸੁਪਨਾ ਸਾਕਾਰ ਕਰਨਗੇ ‘ਤੰਦਰੁਸਤ ਪੰਜਾਬ ਸਿਹਤ ਕੇਂਦਰ’: ਸੁੰਦਰ ਸ਼ਾਮ ਅਰੋੜਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਤੰਦਰੁਸਤ ਪੰਜਾਬ ਸਿਹਤ ਕੇਂਦਰ’ ਸੂਬੇ ਨੂੰ ਸਿਹਤ ਸਹੂਲਤਾਂ ਪੱਖੋਂ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨਿੱਗਰ ਪੰਜਾਬ ਦਾ ਸੁਪਨਾ ਵੀ ਸਾਕਾਰ ਕਰਨਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਭਰ ‘ਚ ਡਿਜੀਟਲ ਤਰੀਕੇ ਨਾਲ ਹੋਰ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਸਬੰਧੀ ਰੱਖੇ ਸਮਾਗਮ ਦੀ ਸਥਾਨਕ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪ੍ਰਧਾਨਗੀ ਕਰਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲੇ ਵਿੱਚ 120 ਤੰਦਰੁਸਤ ਪੰਜਾਬ ਸਿਹਤ ਕੇਂਦਰ ਕਾਰਜਸ਼ੀਲ ਹਨ ਜਿਨਹਾਂ ਵਿੱਚ 87 ਸਬ-ਸਿਹਤ ਕੇਂਦਰ, 31 ਮੁੱਢਲੇ ਕੇਂਦਰ ਅਤੇ 2 ਸ਼ਹਿਰੀ ਸਿਹਤ ਕੇਂਦਰ ਪੁਰਹੀਰਾਂ ਅਤੇ ਅਸਲਾਮਾਬਾਦ ਸ਼ਾਮਲ ਹਨ। ਉਹਨਾਂ ਦੱਸਿਆ ਕਿ ਇਹਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸਟਾਫ ਤਾਇਨਾਤ ਕਰਨ ਦੇ ਨਾਲ-ਨਾਲ ਲੋੜੀਂਦਾ ਬੁਨਿਆਦੀ ਢਾਂਚਾ ਵੀ ਉਪਲਬੱਧ ਕਰਵਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਉਹਨਾਂ ਦੇ ਘਰਾਂ ਨਜ਼ਦੀਕ ਹੀ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਹ ਕੇਂਦਰ ਸ਼ੁਰੂ ਕਰਨ ਨਾਲ ਲੋਕਾਂ ਨੂੰ ਭਾਰੀ ਰਾਹਤ ਮਿਲੀ ਹੈ ਕਿਉਂਕਿ ਉਹਨਾਂ ਨੂੰ ਸਹਿਜਿਆਂ ਹੀ ਕਈ ਬੀਮਾਰੀਆਂ ਦਾ ਇਲਾਜ ਮਿਲ ਰਿਹਾ ਹੈ। Àਹੁਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਚੁੱਕੇ ਜਾ ਰਹੇ ਲਾਮਿਸਾਲ ਕਦਮਾਂ ਸਦਕਾ ਪੰਜਾਬ ਜਲਦ ਹੀ ਦੇਸ਼ ਅੰਦਰ ਸਿਹਤ ਅਤੇ ਸਿੱਖਿਆ ਦੇ ਨਕਸ਼ੇ ‘ਤੇ ਨਵੀਂ ਪਛਾਣ ਬਣਾਏਗਾ।

Advertisements

ਇਸ ਮੌਕੇ ਕੋਰੋਨਾ ਮਹਾਂਮਾਰੀ ਦੇ ਮੁੜ ਪੈਰ ਪਸਾਰਨ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ‘ਚ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਮੁੱਚਾ ਪੰਜਾਬ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਹੋਰਨਾਂ ਸਬੰਧਤ ਵਿਭਾਗਾਂ ਦਾ ਰਿਣੀ ਹੈ ਜਿਨਹਾਂ ਨੇ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਨੂੰ ਅਸਰਦਾਰ ਢੰਗ ਨਾਲ ਕਾਬੂ ਕੀਤਾ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨਾਲ ਸਬੰਧਤ ਸਿਹਤ ਸਲਾਹਕਾਰੀਆਂ ਨੂੰ ਅਪਨਾਉਣ ਵਿੱਚ ਕਿਸੇ ਵੀ ਕਿਸਮ ਦੀ ਢਿੱਲਮਠ ਨਾ ਵਰਤਣ। ਉਨ•ਾਂ ਕਿਹਾ ਕਿ ਮੌਜੂਦਾ ਸਿਹਤ ਸੰਕਟ ਵਿੱਚ ਲੋਕ ਮਾਸਕ ਦੀ ਅਹਿਮੀਅਤ ਨੂੰ ਸਮਝਦਿਆਂ ਨਾ ਸਿਰਫ ਦੂਸਰਿਆਂ ਦੀ ਸਿਹਤ ਲਈ ਸਗੋਂ ਆਪਣੀ ਖੁਦ ਦੀ ਸਿਹਤ ਦੇ ਮੱਦੇਨਜ਼ਰ ਮਾਸਕ ਜ਼ਰੂਰ ਪਹਿਨਣ। ਉਦਯੋਗ ਮੰਤਰੀ ਨੇ ਪੁਰਜ਼ੋਰ ਅਪੀਲ ਕੀਤੀ ਕਿ ਸਿਹਤ ਸਲਾਹਕਾਰੀਆਂ ਦੀ ਮੁਕੰਮਲ ਪਾਲਣਾ ਨਾਲ ਹੀ ਕੋਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ ਜੋ ਕਿ ਸਾਰਿਆਂ ਦੇ ਸਹਿਯੋਗ ਤੋਂ ਬਿਨ•ਾਂ ਸੰਭਵ ਨਹੀਂ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਚੇਅਰਮੈਨ ਇੰਪਰੂਵਮੈਂਟ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਸਿਵਲ ਸਰਜਨ ਡਾ. ਜਸਵੀਰ ਸਿੰਘ, ਕੈਪਟਨ ਕਰਮ ਚੰਦ ਤੋਂ ਇਲਾਵਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਇਸ ਮੌਕੇ ਮੌਜੂਦ ਸਨ।

ਜ਼ਿਲ•ੇ ‘ਚ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ‘ਚ ਲੋੜੀਂਦਾ ਸਟਾਫ਼ ਅਤੇ ਬੁਨਿਆਦੀ ਢਾਂਚਾ ਸਥਾਪਿਤ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਅਮਲੇ ਦੀ ਤਾਇਨਾਤੀ ਦੇ ਨਾਲ-ਨਾਲ ਲੋੜੀਂਦਾ ਬੁਨਿਆਦੀ ਢਾਂਚਾ ਸਥਾਪਿਤ ਕੀਤਾ ਗਿਆ ਹੈ ਜਿਥੇ ਲੋਕਾਂ ਨੂੰ ਵੱਖ-ਵੱਖ ਬੀਮਾਰੀਆਂ ਦੀ ਰੋਕਥਾਮ ਲਈ ਲੋੜੀਂਦੇ ਇਲਾਜ ਸਮੇਤ ਬੀਮਾਰੀਆਂ ਤੋਂ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਨ•ਾਂ ਸਿਹਤ ਕੇਂਦਰਾਂ ਵਿੱਚ ਗਰਭਵਤੀ ਔਰਤਾਂ ਲਈ ਸਿਹਤ ਸਹੂਲਤਾਂ, ਜਣੇਪੇ ਦੌਰਾਨ ਉਨ•ਾਂ ਦੀ ਦੇਖਭਾਲ, ਨਵਜੰਮੇ ਬੱਚਿਆਂ ਦੀ ਦੇਖਭਾਲ, ਐਮਰਜੈਂਸੀ ਸਿਹਤ ਸੇਵਾਵਾਂ, ਬਾਲ ਅਵਸਥਾ, ਕਿਸ਼ੋਰ ਅਵਸਥਾ, ਪਰਿਵਾਰ ਨਿਯੋਜਨ, ਤੋਂ ਇਲਾਵਾ ਟੀ.ਬੀ., ਡੇਂਗੂ, ਮਲੇਰੀਆ ਅਤੇ ਬਲੱਡ ਪ੍ਰੈਸ਼ਰ, ਸ਼ੂਗਰ, ਕੈਂਸਰ ਆਦਿ ਦੀ ਜਾਂਚ, ਬਚਾਅ ਅਤੇ ਰੋਕਥਾਮ ਲਈ ਵਿਸ਼ੇਸ਼ ਉਪਰਾਲਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਨ•ਾਂ ਕੇਂਦਰਾਂ ਵਿੱਚ ਮਾਨਸਿਕ ਰੋਗ, ਯੋਗਾ, ਬਜ਼ੁਰਗਾਂ ਦੀ ਦੇਖਭਾਗ, ਟੈਲੀ ਮੈਡੀਸਨ, ਕੌਂਸਲਿੰਗ ਅਤੇ ਸਿਹਤ ਜਾਗਰੂਕਤਾ ਸਬੰਧੀ ਸਰਗਰਮੀਆਂ ਵੀ ਅਮਲ ਵਿੱਚ ਲਿਆਂਦੀਆਂ ਜਾਂਦੀਆਂ ਹਨ ਤਾਂ ਜੋ ਲੋਕਾਂ ਨੂੰ ਸਿਹਤਮੰਦ ਰੱਖਿਆ ਜਾ ਸਕੇ। ਇਹ ਸਿਹਤ ਸਹੂਲਤਾਂ ਇਨ•ਾਂ ਕੇਂਦਰਾਂ ਵਿੱਚ ਮੁਫ਼ਤ ਮੁਹੱਈਆ ਹੁੰਦੀਆਂ ਹਨ ਅਤੇ ਹੁਣ ਤੱਕ 2,74,343 ਮਰੀਜ਼ਾਂ ਦੀ ਰਜਿਸਟਰੇਸ਼ਨ ਕੀਤੀ ਜਾ ਚੁੱਕੀ ਹੈ ਜਿਨ•ਾਂ ‘ਚੋਂ 1,99,044 ਹਾਈਪਰਟੈਂਸ਼ਨ ਅਤੇ 77,693 ਸ਼ੂਗਰ ਦੇ ਮਰੀਜ਼ਾਂ ਦੀ ਸਕਰੀਨਿੰਗ ਕੀਤੀ ਜਾ ਚੁੱਕੀ ਹੈ।  

LEAVE A REPLY

Please enter your comment!
Please enter your name here