ਕੈਪਟਨ ਅਮਰਿੰਦਰ ਸਿੰਘ ਵੱਲੋਂ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਵਰਚੂਅਲ ਉਦਘਾਟਨ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ ਤੋਂ ਇਕ ਆਨਲਾਈਨ ਸਮਾਗਮ ਦੌਰਾਨ ਸੂਬੇ ਭਰ ਵਿਚ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ ਕੀਤਾ। ਇਸ ਸਬੰਧੀ ਜਿਲਾ ਪਠਾਨਕੋਟ ਵਿੱਚ ਵੀ ਸਿਵਲ ਹਸਪਤਾਲ ਪਠਾਨਕੋਟ ਵਿਖੇ ਵਰਚੁਅਲ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੇ ਦੋਰਾਨ ਮੁੱਖ ਮੰਤਰੀ ਪੰਜਾਬ ਨੇ ਕੋਵਿਡ ਦੌਰਾਨ ਸਲਾਘਾਯੋਗ ਭੂਮਿਕਾ ਨਿਭਾਉਣ ਵਾਲੇ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹਨਾਂ ਯੋਧਿਆ ਨਾਲ ਹੀ ਅਸੀਂ ਇਸ ਬਿਮਾਰੀ ਤੇ ਕਾਬੂ ਪਾਊਣ ਵਿਚ ਸਫਲ ਹੋਏ ਹਾਂ। ਇਸ ਮੌਕੇ ਉਨਾਂ ਨੇ ਕੋਵਿਡ ਦੇ ਵਰਤਮਾਨ ਰੁਝਾਨ ਦੇ ਮੱਦੇਨਜਰ ਸੂਬਾ ਵਾਸੀਆਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਮਿਸ਼ਨ ਫਤਿਹ ਤਹਿਤ ‘ਮਾਸਕ ਹੀ ਵੈਕਸੀਨ ਹੈ’ ਦਾ ਨਾਅਰਾ ਦਿੱਤਾ ਜੋ ਇਸ ਲੜਾਈ ਵਿਚ ਸਾਡੇ ਲਈ  ਕਾਰਗਰ ਸਿੱਧ ਹੋ ਸਕਦਾ ਹੈ।

Advertisements

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਹਤ ਕੇਂਦਰ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜਦੀਕ ਹੀ ਮੁੱਢਲੀਆਂ ਸਿਹਤ ਸੇਵਾਵਾਂ ਦੇਣਗੇ। ਉਨਾਂ ਨੇ ਦੱਸਿਆ ਕਿ ਇੰਨਾਂ ਸਿਹਤ ਕੇਂਦਰਾਂ ਵਿਚ 27 ਪ੍ਰਕਾਰ ਦੀਆਂ ਦਵਾਈਆਂ ਅਤੇ 6 ਪ੍ਰਕਾਰ ਦੇ ਮੈਡੀਕਲ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਮੰਨਿਆਂ ਹੈ ਕਿ ਪੰਜਾਬ ਸਿਹਤ ਸਹੁਲਤਾਂ ਮੁਹਈਆਂ ਕਰਵਾਉਣ ਵਿੱਚ ਮੋਹਰੀ ਸੂਬਾ ਹੈ। ਉਹਨਾਂ ਨੇ ਕਿਹਾ ਕਿ ਰਾਜ ਵਿਚ 3049 ਕੇਂਦਰ ਸਥਾਪਿਤ ਕੀਤੇ ਜਾਣ ਦਾ ਟੀਚਾ ਹੈ ਜਿਸ ਵਿਚੋਂ 2046 ਸਥਾਪਿਤ ਕੀਤੇ ਜਾ ਚੁੱਕੇ ਹਨ। ਜਦ ਕਿ 800 ਹੋਰ ਅਗਲੇ ਦੋ ਮਹੀਨੇ ਵਿਚ ਸ਼ੁਰੂ ਕਰ ਦਿੱਤੇ ਜਾਣਗੇ।ਕੋਵਿਡ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਪੀਪੀਈ ਕਿੱਟਾਂ, 95 ਐਨ ਮਾਸਕ ਅਤੇ ਹੋਰ ਡਾਕਟਰੀ ਸਾਜੋ ਸਮਾਨ ਤੇ ਰਾਜ ਵਿਚ 184.95 ਕਰੋੜ ਰੁਪਏ ਖਰਚ ਕੀਤੇ ਹਨ ਜਦ ਕਿ 5.57 ਕਰੋੜ ਦੀਆਂ ਦਵਾਈਆਂ ਮੁਹਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਮੁੱਖ ਮੰਤਰੀ ਨੇ ਸਿਹਤ ਬੀਮਾ ਯੋਜਨਾ, ਬਾਲ ਸਵਾਸਥਯ ਕਾਰਯਕ੍ਰਮ, ਹੈਪੇਟਾਈਟਸ ਅਤੇ ਕੈਂਸਰ ਦੇ ਇਲਾਜ ਦੀ ਸਹੁਲਤ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਿਹਤ ਵਿਭਾਗ ਦੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇੰਨਾਂ ਸਿਹਤ ਕੇਂਦਰਾਂ ਵਿਚ ਮਾਰਚ 2019 ਤੋਂ ਹੁਣ ਤੱਕ 55 ਲੱਖ ਲੋਕਾਂ ਨੇ ਇਲਾਜ ਕਰਵਾਇਆ ਹੈ।
ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ, ਸਕੱਤਰ ਸਿਹਤ ਵਿਭਾਗ ਸ੍ਰੀ ਹੁਸਨ ਲਾਲ ਨੇ ਵੀ ਇਹਨਾਂ ਸਮਾਗਮਾਂ ਨੂੰ ਸੰਬੋਧਨ ਕੀਤਾ। ਇਸ ਤੋਂ ਬਿਨਾਂ ਵੱਖ ਵੱਖ ਜ਼ਿਲਿਆਂ ਤੋਂ ਡਾਕਟਰਾਂ ਅਤੇ ਸਿਹਤ ਕਰਮੀਆਂ ਨੇ ਵੀ ਆਨਲਾਈਨ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ।
ਜ਼ਿਲੇ ਪਠਾਨਕੋਟ ਦੇ ਵਧੀਕ ਡਿਪਟੀ ਕਮਿਸ਼ਨਰ(ਜ) ਸੁਰਿੰਦਰ ਸਿੰਘ ਨੇ ਦੱਸਿਆ ਕਿ  ਜ਼ਿਲੇ ਵਿਚ 34 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਤੋਂ ਲੋਕਾਂ ਨੂੰ ਲਾਭ ਮਿਲੇਗਾ। ਇਹਨਾਂ ਸਿਹਤ ਕੇਂਦਰਾਂ ਤੋਂ ਲੋਕ ਆਪਣੇ ਘਰਾਂ ਦੇ ਨੇੜੇ ਹੀ ਆਪਣੀਆਂ ਦਵਾਈਆਂ ਅਤੇ ਸਿਹਤ ਦੀ ਜਾਂਚ ਕਰਵਾ ਸਕਣਗੇ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸਹੂਲਤ ਲਈ ਬਹੁਤ ਵਧੀਆ ਉਪਰਾਲੇ ਕਰ ਰਹੀ ਹੈ  ਅਤੇ ਇਹਨਾਂ ਸਿਹਤ ਕੇਂਦਰਾਂ ਤੋਂ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਮੁਹੱਈਆ ਹੋਣਗੀਆਂ ਜਿਸ ਕਰਕੇ ਲੋਕਾਂ ਵਿਚ ਵੀ ਖੁਸ਼ੀ ਦਾ ਮਾਹੌਲ ਹੈ। ਉਹਨਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਆਪਣੇ ਪਿੰਡਾਂ ਦੇ ਵਿਚ ਹੀ ਸਿਹਤ ਸਹੂਲਤਾਂ ਮੁਹੱਈਆ ਹੋਣਗੀਆਂ ਪਹਿਲਾਂ ਲੋਕਾਂ ਨੂੰ ਆਪਣੇ ਇਲਾਜ ਲਈ ਦੂਰ ਦੁਰਾਡੇ ਸ਼ਹਿਰਾਂ ਵਿੱਚ ਜਾਣਾ ਪੈਂਦਾ ਸੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਨਿਲ ਦਾਰਾ ਚੇਅਰਮੈਨ ਜਿਲਾ ਪਲਾਨਿੰਗ ਬੋਰਡ ਪਠਾਨਕੋਟ, ਡਾ. ਜੁਗਲ ਕਿਸੋਰ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ. ਓ. ਪਠਾਨਕੋਟ ਅਤੇ ਹੋਰ ਸਿਹਤ ਵਿਭਾਗ ਦਾ ਸਟਾਫ ਹਾਜ਼ਰ ਸਨ।

LEAVE A REPLY

Please enter your comment!
Please enter your name here