ਜਿਲੇ ਵਿੱਚ ਆਏ 15 ਨਵੇਂ ਕੇਸ, 2 ਦੀ ਮੋਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 625 ਨਵੇਂ ਸੈਂਪਲ ਲੈਣ ਨਾਲ ਅਤੇ 987 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ, ਨਵੇਂ 15 ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6765 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 184571 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ 177867 ਸੈਂਪਲ ਨੈਗਟਿਵ,  ਜਦਕਿ 1187 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 242 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ ਹੈ 167,  ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6356 ਹਨ। ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 15  ਪਾਜੇਟਿਵ ਕੇਸ ਆਏ ਹਨ,  ਸ਼ਹਿਰ ਹੁਸ਼ਿਆਰਪੁਰ 4 ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 11 ਪਾਜੇਟਵ ਮਰੀਜ ਹਨ  । ਜਿਲਾ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਦੋ ਮੌਤਾਂ ਹੋਈਆ ਹਨ (1) 88 ਸਾਲਾ ਵਿਆਕਤੀ ਵਾਸੀ ਜਨੌੜੀ ਦੀ ਮੌਤ ਐਮ ਐਚ ਜਲੰਧਰ (2) 69 ਸਾਲਾ ਔਰਤ ਵਾਸੀ ਮਹਿਤਾਪੁਰ ਮੌਤ ਹੋਈ ਮਾਨ ਮੈਡੀਸਿਟੀ ਜਲੰਧਰ ।

ਸਿਹਤਮੰਦ ਸਮਾਜ ਅਤੇ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here