ਚੋਣ ਅਫਸਰ ਪੰਜਾਬ ਨੇ ਜ਼ਿਲੇ ਦੇ ਪੋਲਿੰਗ ਬੂਥਾਂ ‘ਤੇ ਲੱਗੇ ਕੈਂਪਾਂ ਦੀ ਕੀਤੀ ਅਚਨਚੇਤ ਚੈਕਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲੇ ਦੇ ਪੋਲਿੰਗ ਸਟੇਸ਼ਨਾਂ ‘ਤੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦੀ ਅੱਜ ਚੋਣ ਅਫਸਰ ਪੰਜਾਬ ਹਰੀਸ਼ ਕੁਮਾਰ ਵੱਲੋਂ ਆਪਣੇ ਟੀਮ ਸਮੇਤ ਅਚਨਚੇਤੀ ਚੈਕਿੰਗ ਕੀਤੀ ਗਈ। ਉਹਨਾਂ ਇਸ ਮੌਕੇ ਤੇ ਬੂਥ ਲੈਵਲ ਅਫਸਰਾਂ ਨਾਲ ਗੱਲਬਾਤ ਕਰਨ ਤੋਂ ਇਲਾਵਾ ਕੈਂਪਾਂ ਵਿੱਚ ਮੌਜੂਦ ਲੋਕਾਂ ਨਾਲ ਵੀ ਵਿਚਾਰ ਵਟਾਂਦਰਾਂ ਕਰਦਿਆਂ ਯੋਗ ਨੌਜਵਾਨਾਂ ਨੂੰ ਜਲਦਾ ਤੋਂ ਜਲਦ ਆਪਣੀ ਵੋਟ ਬਣਾਉਣ ਦੀ ਅਪੀਲ ਕੀਤੀ।

Advertisements

ਚੋਣ ਅਫਸਰ ਪੰਜਾਬ ਹਰੀਸ਼ ਕੁਮਾਰ ਨੇ ਹੁਸ਼ਿਆਰਪੁਰ ਦੇ ਚੋਣ ਤਹਿਸੀਲਦਾਰ ਹਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਕਾਨੂੰਗੋ ਦੀਪਕ ਕੁਮਾਰ ਆਦਿ ਨਾਲ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਤੋਂ ਇਲਾਵਾ ਲਾਚੋਵਾਲ, ਬੁੱਲੋਵਾਲ, ਖਡਿਆਲਾ ਸੈਣੀਆਂ, ਕੰਧਾਲਾ ਜੱਟਾ, ਟਾਂਡਾ ਉੜਮੁੜ ਅਤੇ ਹਰਿਆਣਾ ਆਦਿ ਦੇ ਪੋਲਿੰਗ ਸਟੇਸ਼ਨਾਂ ‘ਤੇ ਨਿੱਜੀ ਤੌਰ ਤੇ ਜਾ ਕੇ ਵੋਟਰ ਸੂਚੀ ਦੀ ਚੱਲ ਰਹੀ ਸਰਸਰੀ ਸੁਧਾਈ ਦਾ ਜਾਇਜਾ ਲਿਆ। ਉਹਨਾਂ ਦੱਸਿਆ ਕਿ ਅੱਜ ਸਮਾਪਤ ਹੋ ਰਹੇ 2 ਦਿਨਾਂ ਕੈਂਪ ਤੋਂ ਬਾਅਦ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 5 ਅਤੇ 6 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਇਹ ਵਿਸ਼ੇਸ਼ ਕੈਂਪ ਮੁੜ ਲਗਾਏ ਜਾਣਗੇ ਜੇਕਰ ਕੋਈ ਵਿਅਕਤੀ ਨਵੀਂ ਵੋਟ ਬਣਾਉਣਾ ਚਾਹੁੰਦਾ ਹੈ ਜਾਂ ਵੋਟ ਕਟਵਾਉਣਾ ਚਾਹੁੰਦਾ ਹੈ, ਵੋਟ ਵਿੱਚ ਸੋਧ ਕਰਵਾਉਣ ਜਾਂ ਆਪਣੀ ਰਹਾਇਸ਼ ਬਦਲਣ ਸੰਬੰਧੀ ਪੋਲਿੰਗ ਸਟੇਸ਼ਨਾਂ ‘ਤੇ ਬੂਥ ਲੈਵਲ ਅਫਸਰਾਂ ਕੋਲ ਫਾਰਮ ਜਮਾਂ ਕਰਵਾਏ ਜਾ ਸਕਦੇ ਹਨ।

ਚੋਣ ਅਫਸਰ ਪੰਜਾਬ ਨੇ ਲੋਕਾਂ ਨੂੰ ਇਨਾਂ ਕੈਂਪਾਂ ਤੋਂ ਭਰਪੂਰ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਸ ਵਿਅਕਤੀ ਦੀ ਉਮਰ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਰਹੀ ਹੋਵੇ, ਉਹ ਇਸ ਮੁਹਿੰਮ ਦੌਰਾਨ ਆਪਣੀ ਵੋਟ ਬਣਾ ਸਕਦਾ ਹੈ। ਉਹਨਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਪਹਿਲਾਂ ਤੋਂ ਦਰਜ ਵੋਟ ਕਟਵਾਉਣ, ਵੋਟ ਵਿੱਚ ਸੋਧ ਕਰਵਾਉਣ ਲਈ ਜਾਂ ਰਿਹਾਇਸ਼ ਬਦਲਣ ਲਈ 15 ਦਸੰਬਰ 2020 ਤੱਕ ਫਾਰਮ ਭਰੇ ਜਾ ਸਕਦੇ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਟਾਂਡਾ ਓਂਕਾਰ ਸਿੰਘ, ਕਾਨੂੰਗੋ ਸੁਖਦੇਵ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here