ਜਲੰਧਰ: ਮੱਛੀ ਪਾਲਣ ਵਿਭਾਗ ਨੇ ਮਨਾਇਆ ਵਿਸ਼ਵ ਫਿਸ਼ਰੀਜ਼ ਦਿਵਸ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਮੱਛੀ ਪਾਲਣ ਵਿਭਾਗ ਵਲੋਂ ਜਲੰਧਰ ਵਿਖੇ ਵਿਸ਼ਵ ਫਿਸ਼ਰੀਜ਼ ਦਿਵਸ ਮਨਾਇਆ ਗਿਆ ਜਿਸ ਵਿੱਚ ਸਹਾਇਕ ਡਾਇਰੈਕਟਰ ਮੱਛੀ ਪਾਲਣ (ਰਿਟਾ.) ਨਿਰਮਲ ਸਿੰਘ ਮੁੱਖ ਵਜੋਂ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਉਨਾਂ ਵਲੋਂ ਕਿਸਾਨਾਂ ਨੂੰ ਖੇਤੀ ਆਮਦਨ ਵਧਾਉਣ ਲਈ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

Advertisements

ਸਹਾਇਕ ਡਾਇਰੈਕਟਰ ਮੱਛੀ ਪਾਲਣ ਸੰਦੀਪ ਵਸ਼ਿਸ਼ਟ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਵੱਲ ਪ੍ਰੇਰ ਕੇ ਪੰਜਾਬ ਵਿੱਚ ਨੀਲੀ ਕ੍ਰਾਂਤੀ ਲਿਆਉਣ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਖੇਤੀ ਆਮਦਨ ਵਧਾਉਣ ਲਈ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਹਰਦੇਵ ਸਿੰਘ ਸੀਨੀਅਰ ਮੱਛੀ ਪਾਲਣ ਅਫ਼ਸਰ ਅਤੇ ਮੱਛੀ ਪਾਲਣ ਅਫ਼ਸਰ ਸੁਭਵੰਤ ਕੌਰ ਵਲੋਂ ਵਿਭਾਗ ਦੀਆਂ ਗਾਈਡਲਾਈਨਾਂ, ਸਬਸਿਡੀ, ਕਰਜ਼ਾ ਅਤੇ ਹੋਰ ਸਹੂਲਤਾਂ ਬਾਰੇ ਵਿਸਥਾਰ ਨਾਲ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਇਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਅਤੇ ਆਈਆਂ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ ਭੇਂਟ ਕਰਦੇ ਸਨਮਾਨਿਤ ਵੀ ਕੀਤਾ ਗਿਆ।

LEAVE A REPLY

Please enter your comment!
Please enter your name here