Monday, October 19, 2026
Home Punjab ਸੰਵਿਧਾਨ, ਲੋਕਤੰਤਰ ਅਤੇ ਅਸੀਂ’ ਵਿਸ਼ੇ ‘ਤੇ ਆਨਲਾਈਨ ਕੁਇਜ਼ ਮੁਕਾਬਲਾ 25 ਨਵੰਬਰ ਨੂੰ

ਸੰਵਿਧਾਨ, ਲੋਕਤੰਤਰ ਅਤੇ ਅਸੀਂ’ ਵਿਸ਼ੇ ‘ਤੇ ਆਨਲਾਈਨ ਕੁਇਜ਼ ਮੁਕਾਬਲਾ 25 ਨਵੰਬਰ ਨੂੰ

ਪਠਾਨਕੋਟ (ਦ ਸਟੈਲਰ ਨਿਊਜ਼)। ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਮਿਤੀ 25 ਨਵੰਬਰ 2020 ਨੂੰ ਦੁਪਹਿਰ 12 ਵਜੇ ‘ਸੰਵਿਧਾਨ, ਲੋਕਤੰਤਰ ਅਤੇ ਅਸੀਂ’ ਵਿਸ਼ੇ ‘ਤੇ ਇਕ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਇਸ ਕੁਇਜ਼ ਮੁਕਾਬਲੇ ਵਿਚ ਕੋਈ ਵੀ ਨਾਗਰਿਕ ਭਾਗ ਲੈ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਕੁਇਜ਼ ਵਿਚ ਕੁੱਲ 30 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ।  

Advertisements

ਜਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਕੁਇਜ਼ ਦਾ ਲਿੰਕ 25 ਨਵੰਬਰ 2020 ਨੂੰ ਸਵੇਰੇ 11.50 ਵਜੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਫੇਸਬੁੱਕ ਅਤੇ ਟਵਿੱਟਰ ‘ਤੇ ਸਾਂਝਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਕੁਇਜ਼ ਨਿਰਧਾਰਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮਾ ਕਰਵਾਉਣਾ ਹੋਵੇਗਾ ਅਤੇ 30 ਮਿੰਟ ਤੋਂ ਬਾਅਦ ਕੁਇਜ਼ ਨੂੰ ਜਮਾਂ ਨਹੀਂ ਕੀਤਾ ਜਾ ਸਕੇਗਾ। ਉਹਨਾਂ ਦੱਸਿਆ ਕਿ ਇਸ ਆਨਲਾਈਨ ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ 1500 ਰੁਪਏ ਪਹਿਲਾ ਇਨਾਮ, 1300 ਰੁਪਏ ਦੂਜਾ ਇਨਾਮ ਅਤੇ 1000 ਰੁਪਏ ਤੀਜਾ ਇਨਾਮ ਦਿੱਤਾ ਜਾਵੇਗਾ। ਜੇਕਰ ਇਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ, ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ। ਉਹਨਾਂ ਜਿਲੇ ਦੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਸ ਕੁਇਜ਼ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here