25 ਹੋਰ ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 6821, ਮੋਤਾਂ ਦੀ ਗਿਣਤੀ 244

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਅੱਜ 24 ਨਵੰਬਰ ਨੂੰ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1708 ਨਵੇਂ ਸੈਪਲ ਲੈਣ  ਨਾਲ ਅਤੇ 845 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 25 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6821 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 187398 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  179858 ਸੈਪਲ  ਨੈਗਟਿਵ,  ਜਦ ਕਿ 1986 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 244 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 201,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6376 ਹਨ  ।

Advertisements

ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 25 ਪਾਜੇਟਿਵ ਕੇਸ ਆਏ ਹਨ,  ਹੁਸ਼ਿਆਰਪੁਰ ਸ਼ਹਿਰ 18 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਂਦਰਾਂ  ਦੇ  07 ਪਾਜੇਟਵ ਮਰੀਜ ਹਨ।  ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here