27 ਨਵੰਬਰ ਤੋਂ 5 ਦਸੰਬਰ ਤੱਕ ਲਗਾਈਆਂ ਜਾਣਗੀਆਂ ਅਧਿਆਪਕਾਂ ਦੀਆਂ ਵਰਕਸ਼ਾਪਾਂ

ਪਠਾਨਕੋਟ (ਦ ਸਟੈਲਰ ਨਿਊਜ਼)। ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਅਧੀਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗਿਆਨ ਵਿੱਚ ਨਵੀਨਤਾ ਲਈ ਵਿਭਾਗ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ ‘ਅੱਖਰਕਾਰੀ ਮੁਹਿੰਮ’ ਤਹਿਤ 27 ਨਵੰਬਰ ਤੋਂ 5 ਦਸੰਬਰ ਤੱਕ ਅਧਿਆਪਕਾਂ ਦੀ ਸੁੰਦਰ ਲਿਖਾਈ ਲਈ ਬਲਾਕ ਪੱਧਰ ਤੇ ਵੈਬੀਨਾਰ ਰਾਹੀਂ ਸੱਤ ਰੋਜ਼ਾ ਵਰਕਸ਼ਾਪ ਲਗਾਈ ਜਾ ਰਹੀ ਹੈ।
ਇਸ ਸਬੰਧੀ ਜਿਲਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਦੱਸਿਆ ਕਿ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਵੱਲੋਂ ਨਿਸ਼ਚਿਤ ਰੂਪ-ਰੇਖਾ ਅਨੁਸਾਰ ਅਧਿਆਪਕਾਂ ਦੀ ਸੁੰਦਰ ਲਿਖਾਈ ਲਈ ਬਲਾਕ ਪੱਧਰ ‘ਤੇ ਵੈਬੀਨਾਰ ਰਾਹੀਂ ਸੱਤ ਰੋਜ਼ਾ ਵਰਕਸ਼ਾਪ ਲਗਾਈ ਜਾ ਰਹੀ ਹੈ। ਇਸ ‘ਸੁੰਦਰ ਲਿਖਾਈ ਅਧਿਆਪਕ ਵਰਕਸ਼ਾਪ’ ਦਾ ਸਮਾਂ ਰੋਜ਼ਾਨਾ 40 ਮਿੰਟ ਲਈ ਸਵੇਰੇ 11.00 ਵਜੇ ਤੋਂ ਲੈ ਕੇ 11.40 ਵਜੇ ਤੱਕ ਹੋਵੇਗਾ। ਜੇਕਰ ਅਧਿਆਪਕਾਂ ਦੀ ਗਿਣਤੀ ਪੰਜ ਗਰੁੱਪਾਂ ਤੋਂ ਵੱਧਦੀ ਹੈ ਤਾਂ ਬਾਅਦ ਦੁਪਹਿਰ 1.00 ਵਜੇ ਤੋਂ 1.40 ਵਜੇ ਤੱਕ ਇਹਨਾਂ ਦੀ ਸੁੰਦਰ ਲਿਖਾਈ ਲਈ ਵਰਕਸ਼ਾਪ ਲਗਾਈ ਜਾਵੇਗੀ। ਉਹਨਾਂ ਦੱਸਿਆ ਕਿ ਇਸ ਸੱਤ ਰੋਜਾ ਵਰਕਸ਼ਾਪ ‘ਚ ਸੁੰਦਰ ਲਿਖਾਈ ਵਰਕਸ਼ਾਪ ਵਿੱਚ ਹਰੇਕ ਅਧਿਆਪਕ ਦਾ ਭਾਗ ਲੈਣਾ ਜ਼ਰੂਰੀ ਹੈ। ਬਲਾਕ ਪੱਧਰ ‘ਤੇ ਸੁੰਦਰ ਲਿਖਾਈ ਦੀ ਵਰਕਸ਼ਾਪ ਦੇ ਇੱਕ ਗਰੁੱਪ ਵਿੱਚ 50 ਤੱਕ ਅਧਿਆਪਕ ਹੀ ਸ਼ਾਮਿਲ ਹੋਣਗੇ।

Advertisements

ਸਮੂਹ ਅਧਿਆਪਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀ ਦੇਖ-ਰੇਖ ਹੇਠ ਸੁੰਦਰ ਲਿਖਾਈ ਵਰਕਸ਼ਾਪ ਲਗਾਉਣਗੇ। ਬਲਾਕ ਰਿਸੋਰਸ ਪਰਸਨ ਅਧਿਆਪਕਾਂ ਨੂੰ ਸੁੰਦਰ ਲਿਖਾਈ ਦੇ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਵੱਖ- ਵੱਖ ਨਮੂਨਿਆਂ ਦਾ ਅਭਿਆਸ ਕਰਵਾਉਣਗੇ। ‘ਪੜੋ ਪੰਜਾਬ, ਪੜਾਓ ਪੰਜਾਬ’ ਟੀਮ ਮੈਂਬਰ ਵੀ ਬਾਕੀ ਅਧਿਆਪਕਾਂ ਦੀ ਤਰ•ਾਂ ਸੁੰਦਰ ਲਿਖਾਈ ਰਿਸੋਰਸ ਪਰਸਨ ਕੋਲ ਸੁੰਦਰ ਲਿਖਾਈ ਦੀ ਵਰਕਸ਼ਾਪ ਲਗਾਉਣਗੇ। ਜ਼ਿਲਾ ਸਿੱਖਿਆ ਅਫ਼ਸਰ (ਐ.ਸਿੱ) ਅਤੇ ਡਾਇਟ ਪ੍ਰਿੰਸੀਪਲ ਮਿਲ ਕੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦੇ ਰਹਿਣਗੇ ਅਤੇ ਸਭ ਤੋਂ ਚੰਗੀ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇਣਗੇ। ਇਸ ਸੰਬੰਧੀ 22 ਦਸੰਬਰ ਨੂੰ ਰਾਜ ਦੇ ਸਾਰੇ ਸਕੂਲਾਂ ਅੰਦਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਦੇਖ-ਰੇਖ ਹੇਠ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਜਾਣਗੇ।
ਇਸ ਮੌਕੇ ਤੇ ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਮੇਸ ਲਾਲ ਠਾਕੁਰ, ਪੜੋਂ ਪੰਜਾਬ, ਪੜਾਓ ਪੰਜਾਬ ਜਿਲਾ ਕੋਆਰਡੀਨੇਟਰ ਵਨੀਤ ਮਹਾਜਨ, ਜਿਲਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here