ਡੀਸੀ ਨੇ ਲੈਵਲ-2 ਅਤੇ ਲੈਵਲ-3 ਦੇ ਕੋਵਿਡ ਮਰੀਜ਼ਾਂ ਲਈ ਬੈੱਡ ਸਮੱਰਥਾ 50 ਫੀਸਦੀ ਤੱਕ ਵਧਾਉਣ ਦੀ ਕੀਤੀ ਅਪੀਲ

ਜਲੰਧਰ (ਦ ਸਟੈਲਰ ਨਿਊਜ਼)। ਆਉਣ ਵਾਲੇ ਹਫਤਿਆਂ ਵਿੱਚ ਕੋਵਿਡ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਬੁੱਧਵਾਰ ਨੂੰ ਤਿੰਨ ਵੱਡੇ ਪ੍ਰਾਈਵੇਟ ਹਸਪਤਾਲਾਂ ਨੂੰ ਆਪਣੀ ਸੰਸਥਾਵਾਂ ਵਿੱਚ ਲੈਵਲ-2 ਅਤੇ ਲੈਵਲ-3 ਕੋਵਿਡ ਦੇ ਮਰੀਜ਼ਾਂ ਲਈ ਬੈੱਡਾਂ ਦੀ ਸਮਰੱਥਾ ਘੱਟੋ ਘੱਟ 50 ਫੀਸਦੀ ਤੱਕ ਵਧਾਉਣ ਦੀ ਅਪੀਲ ਕੀਤੀ। ਲਾਗ ਦੇ ਤਾਜ਼ਾ ਵਾਧੇ ਨਾਲ ਨਜਿੱਠਣ ਲਈ ਸਿਹਤ ਸੰਸਥਾਵਾਂ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਕੈਪੀਟੋਲ ਹਸਪਤਾਲ, ਸ਼੍ਰੀਮਨ ਹਸਪਤਾਲ ਅਤੇ ਐਨਐਚਐਸ ਹਸਪਤਾਲ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਥੋਰੀ ਨੇ ਕਿਹਾ ਕਿ ਮਾਹਰਾਂ ਅਨੁਸਾਰ ਲਾਗ ਦੀ ਦੂਜੀ ਲਹਿਰ ਹੋਰ ਤੇਜ਼ ਹੋਵੇਗੀ। ਉਨਾਂ ਜ਼ਿਲਾ ਪ੍ਰਸ਼ਾਸਨ ਆਈਸੀਯੂ ਸਹੂਲਤਾਂ ਅਤੇ ਹਰੇਕ ਜਾਨ ਨੂੰ ਬਚਾਉਣ ਲਈ ਆਕਸੀਜ਼ਨ ਸਹਾਇਤਾ ਵਾਲੇ ਲੋੜੀਂਦੀ ਗਿਣਤੀ ਵਿੱਚ ਬੈੱਡਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ।

Advertisements

ਉਹਨਾਂ ਦੱਸਿਆ ਕਿ ਜਲੰਧਰ ਦੇ 51 ਪ੍ਰਾਈਵੇਟ ਹਸਪਤਾਲਾਂ ਵਿੱਚ 575 ਲੈਵਲ- 99 ਅਤੇ 253 ਲੈਵਲ-999 ਦੇ ਬੈੱਡ ਹਨ, ਜਿਨਾਂ ਵਿੱਚੋਂ 467 ਲੈਵਲ-99 ਅਤੇ 192 ਲੈਵਲ- 999 ਬੈੱਡ ਅਜੇ ਵੀ ਇਨਾਂ ਸੰਸਥਾਵਾਂ ਵਿੱਚ ਉਪਲਬਧ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੂਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ  ਦੀ ਬੈੱਡਾਂ ਦੀ ਸਮਰੱਥਾ ਵਧਾਉਣ ਦੀ ਜ਼ਰੂਰਤ ਹੈ ਤਾਂ ਜੋ ਮਰੀਜ਼ਾਂ ਦਾ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਸਕੇ ਅਤੇ ਮੌਤ ਦਰ ਘੱਟ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਪ੍ਰਸ਼ਾਸਨ ਦੂਜੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ•ਾਂ ਤਿਆਰ ਹੈ ਅਤੇ ਸਥਿਤੀ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

ਐਨਐਚਐਸ ਹਸਪਤਾਲ ਦੇ ਡਾ. ਸੰਦੀਪ ਗੋਇਲ ਨੇ ਦੱਸਿਆ ਕਿ ਸਾਡੇ ਕੋਲ ਇਸ ਵੇਲੇ ਹਸਪਤਾਲ ਵਿੱਚ ਲੈਵਲ- 999 ਦੇ 16 ਬੈੱਡ ਹਨ। ਉਹਨਾਂ ਜ਼ਿਲਾ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਹੈ ਕਿ ਜੇ ਆਉਣ ਵਾਲੇ ਦਿਨਾਂ ਵਿੱਚ ਕੋਵਿਡ ਦੀ ਦੂਜੀ ਲਹਿਰ ਆਉਂਦੀ ਹੈ ਤਾਂ ਅਸੀਂ 70 ਬੈੱਡਾਂ ਤੱਕ ਸਮਰੱਥਾ ਨੂੰ ਵਧਾ ਸਕਦੇ ਹਾਂ। ਕੈਪੀਟੋਲ ਹਸਪਤਾਲ ਦੇ ਡਾ. ਹਰਨੂਰ ਪਰੂਥੀ ਅਤੇ ਸ਼੍ਰੀਮਨ ਹਸਪਤਾਲ ਦੇ ਡਾ. ਵੀਪੀ ਸ਼ਰਮਾ ਨੇ ਕਿਹਾ ਕਿ ਉਹ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ ਅਤੇ ਆਪਣੇ ਹਸਪਤਾਲਾਂ ਵਿੱਚ ਲੈਵਲ- 999 ਅਤੇ ਲੈਵਲ- 99 ਦੇ ਬੈੱਡਾਂ ਦੀ ਸਮਰੱਥਾ ਨੂੰ ਦੁੱਗਣਾ ਕਰਨ ਲਈ ਤਿਆਰ ਰਹਿਣਗੇ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਯੋਤੀ ਸ਼ਰਮਾ ਨੇ ਕਿਹਾ ਕਿ ਪ੍ਰਸ਼ਾਸਨ ਕੋਵਿਡ ਦਾ ਇਲਾਜ ਕਰਨ ਵਾਲੇ ਸਾਰੇ ਪ੍ਰਾਈਵੇਟ ਹਸਪਤਾਲਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਲਾਗ ਦੇ ਤਾਜ਼ਾ ਵਾਧੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾਵੇਗਾ।

LEAVE A REPLY

Please enter your comment!
Please enter your name here