ਜਿਲੇ ਵਿੱਚ ਆਏ 35 ਨਵੇਂ ਕੇਸ, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1450 ਨਵੇਂ ਸੈਂਪਲ ਲੈਣ ਨਾਲ ਅਤੇ 1619 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 35 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6882 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 190271 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ  182638 ਸੈਂਪਲ ਨੈਗਟਿਵ ਜਦਕਿ 2043 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 248 ਹੈ । ਐਕਟਿਵ ਕੇਸਾ ਦੀ ਗਿਣਤੀ  ਹੈ 193, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6441 ਹਨ  ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 35 ਪਾਜੇਟਿਵ ਕੇਸ ਆਏ ਹਨ, ਹੁਸ਼ਿਆਰਪੁਰ ਸ਼ਹਿਰ 13 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 22 ਪਾਜੇਟਵ ਮਰੀਜ ਹਨ। ਜਿਲੇ ਵਿੱਚ ਕਰੋਨਾ ਨਾਲ ਇਕ ਮੌਤ ਹੋਈ 75 ਸਾਲਾ ਵਿਆਕਤੀ ਵਾਸੀ ਨਵੀ ਅਬਾਦੀ ਗਲੋਵਾਲ ਚੰਗਲਾ ਮੌਤ ਸੈਕਰਿਡ ਹਸਪਤਾਲ ਜਲੰਧਰ ਵਿਖੋ ਹੋਈ ਹੈ। ਸਿਵਲ ਸਰਜਨ  ਨੇ ਲੋਕਾਂ ਨੂੰ ਅਪੀਲ ਕਰਾਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ । 

LEAVE A REPLY

Please enter your comment!
Please enter your name here