ਬਿਜਲੀ ਸੋਧ ਬਿੱਲ-2020 ਦੇ ਵਿਰੋਧ ਵਿੱਚ ਪਾਵਰਕੌਮ ਦੇ ਮੁਲਾਜ਼ਮਾਂ ਨੇ ਕੀਤੀ ਨਾਰੇਬਾਜ਼ੀ

ਹਾਜੀਪੁਰ (ਦ ਸੈਟਲਰ ਨਿਊਜ਼)। ਕੇਂਦਰੀ ਟਰੇਡ ਯੂਨੀਅਨ ਅਤੇ ਫੈਡਰੇਸ਼ਨ ਵਲੋਂ ਸਰਕਾਰ ਵਿਰੁੱਧ ਉਲੀਕੇ ਸੰਘਰਸ਼ ਦੇ ਅਨੁਸਾਰ ਸਬ ਡਵੀਜਨ ਹਾਜੀਪੁਰ ਦੇ ਸਮੂਹ ਮੁਲਾਜਮਾਂ ਵਲੋਂ ਅਸ਼ਵਨੀ ਕੁਮਾਰ ਪ੍ਰਧਾਨ ਟੈਕਨੀਕਲ ਯੂਨੀਅਨ ਹਾਜੀਪੁਰ ਦੀ ਅਗਵਾਈ ਹੇਠ ਇੱਕ ਦਿਨਾਂ ਹੜਤਾਲ ਦੇ ਸਬੰਧ ਵਿੱਚ ਭਰਵੀਂ ਗੇਟ ਰੈਲੀ ਕੀਤੀ ਗਈ ਤੇ ਸਰਕਾਰ ਦੀਆਂ ਗਲਤ ਨੀਤੀਆਂ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

Advertisements

ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਵਲੋਂ ਸੈਂਟਰ ਸਰਕਾਰ ਵਲੋਂ ਪਾਸ ਕੀਤੇ ਬਿਜਲੀ ਸੋਧ ਬਿੱਲ 2020 ਅਤੇ ਕਿਸਾਨ ਵਿਰੋਧੀ ਬਿੱਲ ਖੇਤੀਬਾੜੀ ਆਰਡੀਨੈਂਸ ਬਿੱਲ ਅਤੇ ਸਰਕਾਰ ਦੀਆਂ ਸਾਰੀਆਂ ਕਿਸਾਨ ਤੇ ਮੁਲਾਜਮ ਦਮਨ ਨੀਤੀਆਂ ਦੇ ਵਿਰੋਧ ਵਿੱਚ ਜ਼ੋਰਦਾਰ ਨਾਰੇਬਾਜੀ ਕੀਤੀ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜੇਕਰ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ 2020 ਅਤੇ ਖੇਤੀਬਾੜੀ ਆਰਡੀਨੈਂਸ ਬਿੱਲ ਵਾਪਿਸ ਨਹੀਂ ਲੈਂਦੀ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਇਸਦੇ ਗੰਭੀਰ ਪਰਿਣਾਮ ਭੁਗਤਣੇ ਪੈ ਸਕਦੇ ਹਨ।ਜਿਸਦੀ ਸਾਰੀ ਜਿੰਮੇਵਾਰੀ ਇਹਨਾਂ ਸਰਕਾਰ ਦੀ ਹੋਵੇਗੀ।ਇਸ ਮੌਕੇ ਤੇ ਯੂਨੀਅਨ ਦੇ ਸੀਨੀਅਰ ਲੀਡਰ ਯਾਦਵਿੰਦਰ ਸਿੰਘ, ਜੋਗਿੰਦਰ ਸਿੰਘ, ਰਾਕੇਸ਼ ਕੁਮਾਰ, ਬਚਿਤਰ ਸਿੰਘ, ਸੁਭਾਸ਼  ਚੰਦ ਆਦਿ ਨੇਤਾਵਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਮੁਲਾਜਮ ਹਾਜ਼ਿਰ ਸਨ।

LEAVE A REPLY

Please enter your comment!
Please enter your name here