29 ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ, ਸ਼ੁਕਰਵਾਰ ਨੂੰ 21 ਲੋਕਾਂ ਦੀ ਰਿਪੋਰਟ ਆਈ ਪਾਜੀਟਿਵ

ਪਠਾਨਕੋਟ(ਦ ਸਟੈਲਰ ਨਿਊਜ਼)। ਪਠਾਨਕੋਟ ਜ਼ਿਲੇ ਅੰਦਰ ਸੁਕਰਵਾਰ ਨੂੰ 29 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਸੁਕਰਵਾਰ ਨੂੰ 29 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ, ਜਿਕਰਯੋਗ ਹੈ ਕਿ ਜਿਲਾ ਪਠਾਨਕੋਟ ਵਿੱਚ ਕੁੱਲ 4970 ਲੋਕ ਕਰੋਨਾ ਪਾਜੀਟਿਵ ਸਨ ਜਿਹਨਾਂ ਵਿੱਚੋਂ 4636 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ । ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸ਼ੁਕਰਵਾਰ ਨੂੰ 21 ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ ਇਸ ਤਰਾਂ ਜਿਲਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 203 ਹੈ। ਉਹਨਾਂ ਦੱਸਿਆ ਕਿ ਕਰੋਨਾ ਪਾਜੀਟਿਵ ਹੋਣ ਤੇ ਇਲਾਜ ਦੋਰਾਨ ਹੁਣ ਤੱਕ ਕਰੋਨਾ ਵਾਈਰਸ ਨਾਲ ਮਰਨ ਵਾਲਿਆਂ ਦੀ ਸੰਖਿਆ 131  ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਮਾਸਕ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਤੇ ਜਿੱਤ ਪ੍ਰਾਪਤ ਕਰਕੇ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਦੇ ਹਾਂ। ਉਹਨਾਂੱ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭੀੜ ਵਾਲੀਆਂ ਥਾਵਾਂ ਤੇ ਨਾ ਜਾਓ ਅਤੇ ਸਮਾਜਿੱਕ ਦੂਰੀ ਬਣਾ ਕੇ ਰੱਖੋ।

Vardhman Jewellers Hoshiarpur

LEAVE A REPLY

Please enter your comment!
Please enter your name here