ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1238 ਨਵੇਂ ਸੈਂਪਲ ਲੈਣ ਨਾਲ ਅਤੇ 1417 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 24 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6920 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 193179 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ 185626 ਸੈਂਪਲ ਨੈਗਟਿਵ, ਜਦਕਿ 1944 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 255 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 159 ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6506 ਹਨ ।
ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 24 ਪਾਜੇਟਿਵ ਕੇਸ ਆਏ ਹਨ, ਹੁਸ਼ਿਆਰਪੁਰ ਸ਼ਹਿਰ 8 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 16 ਪਾਜੇਟਿਵ ਮਰੀਜ ਹਨ। ਜਿਲੇ ਵਿੱਚ ਕਰੋਨਾ ਨਾਲ ਚਾਰ ਮੌਤ ਹੋਈਆਂ (1) 49 ਸਾਲਾ ਵਿਆਕਤੀ ਵਾਸੀ ਝੀਗੜ ਕਲਾ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ ( 2) 68 ਵਿਆਕਤੀ ਵਾਸੀ ਢਡਿਆਣਾ ਮੌਤ ਹੋਈ ਨਿਜੀ ਹਸਪਤਾਲ ਜਲੰਧਰ (3) 60 ਸਾਲਾ ਔਰਤ ਕੋਲਪੁਰ ਨਿਜੀ ਹਸਪਤਾਲ ਜਲੰਧਰ (4) 78 ਸਾਲਾ ਵਿਆਕਤੀ ਵਾਸੀ ਟਿੱਬਾ ਸਹਿਬ ਹੁਸ਼ਿਆਪੁਰ ਮੌਤ ਹੋਈ ਆਈ ਵੀ ਵਾਈ ਹੁਸ਼ਿਆਰਪੁਰ (5) 70 ਵਿਆਕਤੀ ਵਾਸੀ ਹਾਜੀਪੁਰ ਮੌਤ ਹੋਈ ਮੈਡੀਕਲ ਕਾਲਿਜ ਅਮ੍ਰਿਤਸਰ ਵਿਖੇ ਹੋਈ ਹੈ । ਸਿਵਲ ਸਰਜਨ ਲੋਕਾ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।