ਜਲੰਧਰ: ਵਧੀਕ ਜ਼ਿਲਾ ਮੈਜਿਸਟਰੇਟ ਨੇ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ (ਦ ਸਟੈਲਰ ਨਿਊਜ਼)। ਵਧੀਕ ਜ਼ਿਲਾ ਮੈਜਿਸਟਰੇਟ ਜਸਬੀਰ ਸਿੰਘ ਨੇ ਸ਼ਨੀਵਾਰ ਨੂੰ ਜਲੰਧਰ ਦਿਹਾਤੀ ਦੇ ਅਧਿਕਾਰ ਖੇਤਰ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਧੀਕ ਜ਼ਿਲਾ ਮੈਜਿਸਟਰੇਟ ਸਿੰਘ ਨੇ ਸਮੁੱਚੇ ਫਿਊਲ ਸਟੇਸ਼ਨਾਂ ਅਤੇ ਬੈਂਕਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ਼ ਦਿੱਤੇ ਹਨ ਅਤੇ ਕਿਹਾ ਹੈ ਕਿ ਸੀਸੀਟੀਵੀ ਆਪਰੇਟਿੰਗ ਸਿਸਟਮ ਵਿੱਚ ਸੱਤ ਦਿਨਾਂ ਦੀ ਰਿਕਾਰਡਿੰਗ ਹੋਣੀ ਚਾਹੀਦੀ ਹੈ।

Advertisements

ਉਹਨਾਂ ਆਦੇਸ਼ ਦਿੱਤਾ ਕਿ ਫੌਜੀ ਕਰਮਚਾਰੀਆਂ/ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਸਮਾਜ ਦੇ ਹੋਰਨਾਂ ਲੋਕਾਂ ‘ਤੇ ਫੌਜ, ਬੀਐਸਐਫ, ਸੀਆਰਪੀਐਫ ਅਤੇ ਪੁਲਿਸ ਦੀਆਂ ਵਰਦੀਆਂ ਅਤੇ ਵਾਹਨਾਂ (ਫੌਜੀ ਰੰਗ) ਦੀ ਵਰਤੋਂ ਕਰਨ ‘ਤੇ ਸਖਤ ਪਾਬੰਦੀ ਲਾਈ ਜਾਂਦੀ ਹੈ। ਇਕ ਹੋਰ ਹੁਕਮ ਵਿਚ ਉਹਨਾਂ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਸੜਕਾਂ ‘ਤੇ ਪਸ਼ੂਆਂ ਦਾ ਘੁੰਮਣਾ ਦੁਰਘਟਨਾਵਾਂ ਦਾ ਕਾਰਨ ਬਣਦਾ ਹੈ। ਉਹਨਾਂ ਕਿਹਾ ਕਿ ਪਸ਼ੂਆਂ ਨੂੰ ਸੜਕਾਂ ‘ਤੇ ਰੋਕਣਾ ਜ਼ਰੂਰੀ ਹੋ ਗਿਆ ਹੈ ਅਤੇ ਸੀਆਰਪੀਸੀ ਦੀ ਧਾਰਾ 144 ਤਹਿਤ ਉਨਾਂ ਨੂੰ ਦਿੱਤੀ ਗਈ ਸ਼ਕਤੀ ਦੀ ਵਰਤੋਂ ਕਰਦਿਆਂ ਕੀਮਤੀ ਜਾਨਾਂ ਬਚਾਉਣ ਲਈ ਪਸ਼ੂਆਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ ਜਾਂਦੀ ਹੈ।

ਵਧੀਕ ਜ਼ਿਲਾ ਮੈਜਿਸਟਰੇਟ ਨੇ ਕੂੜੇ, ਵਿਅਰਥ ਅਤੇ ਸੁੱਕੇ ਪੱਤਿਆਂ ਨੂੰ ਖੁੱਲੇ ਵਿਚ ਸਾੜਨ ‘ਤੇ ਵੀ ਪਾਬੰਦੀ ਲਗਾਈ ਹੈ ਕਿਉਂਕਿ ਇਸ ਨੂੰ ਸਾੜਨ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਕਾਰਨ ਦੁਰਘਟਨਾਵਾਂ ਹੋ ਸਕਦੀਆਂ ਹਨ। ਇਹ ਹੁਕਮ 31 ਜਨਵਰੀ, 2020 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here