ਜਿਲੇ ਵਿੱਚ 15 ਨਵੇਂ ਪਾਜੇਟਿਵ ਕੇਸ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 6935

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 863 ਨਵੇਂ ਸੈਂਪਲ ਲੈਣ ਨਾਲ ਅਤੇ 1174 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 15 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6935 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 194042 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਟਾਂ ਅਨੁਸਾਰ 186783 ਸੈਂਪਲ ਨੈਗਟਿਵ ਜਦਕਿ 1645 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 255 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ ਹੈ 154,  ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6526 ਹਨ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 15 ਪਾਜੇਟਿਵ ਕੇਸ ਆਏ ਹਨ, ਹੁਸ਼ਿਆਰਪੁਰ ਸ਼ਹਿਰ 5 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 10 ਪਾਜੇਟਵ ਮਰੀਜ ਹਨ। ਸਿਵਲ ਸਰਜਨ  ਲੋਕਾ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here