ਡਾ. ਦਿਲਬਾਗ ਨੇ ਚੱਬੇਵਾਲ ਹਲਕੇ ਦੇ ਵਿਕਾਸ ਲਈ ਮੰਤਰੀ ਸੋਮ ਪ੍ਰਕਾਸ਼ ਨਾਲ ਕੀਤੀ ਮੁਲਾਕਾਤ

ਚੱਬੇਵਾਲ (ਦ ਸਟੈਲਰ ਨਿਊਜ਼)। ਅੱਜ ਭਾਜਪਾ ਰਾਸ਼ਟਰੀ ਕੌਂਸਲ ਦੇ ਮੈਂਬਰ ਤੇ ਹਲਕਾ ਚੱਬੇਵਾਲ ਦੇ ਇੰਚਾਰਜ ਡਾ. ਦਿਲਬਾਗ ਰਾਏ ਨੇ ਭਾਰਤ ਸਰਕਾਰ ਦੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਉਹਨਾਂ ਨਾਲ ਭਾਜਪਾ ਮੰਡਲ ਦੇ ਪ੍ਰਧਾਨ ਤਰੁਣ ਅਰੋੜਾ ਵੀ  ਮੌਜੂਦ ਸਨ। ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਤਰੁਣ ਅਰੋੜਾ ਨੇ ਦੱਸਿਆ ਕਿ ਡਾ. ਦਿਲਬਾਗ ਰਾਏ ਵਲੋਂ ਹਲਕਾ ਚੱਬੇਵਾਲ ਦੇ ਪਿੰਡਾਂ ਦੇ ਵਿਕਾਸ ਲਈ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨਾਲ ਚਰਚਾ ਕੀਤੀ ਗਈ ਤੇ ਸੋਮ ਪ੍ਰਕਾਸ਼ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਡਾ. ਦਿਲਬਾਗ ਰਾਏ ਹਲਕਾ ਇੰਚਾਰਜ ਭਾਜਪਾ ਚੱਬੇਵਾਲ ਦੀ ਆਗਵਾਈ ਚ ਪਿੰਡਾਂ ਦੇ ਵਿਕਾਸ ਲਈ ਫ਼ੰਡ ਦਿੱਤੇ ਜਾਣਗੇ।

Advertisements

ਉਹਨਾਂ ਨੇ ਹਲਕੇ ਦੀਆਂ ਹੋਰ ਵੀ ਮੁਸ਼ਕਿਲਾਂ ਸੁਣੀਆਂ ਤੇ ਉਸ ਨੂੰ ਹਲ ਕਰਵਾਉਣ ਦਾ ਭਰੋਸਾ ਦਿੱਤਾ ਉੱਥੇ ਹੀ ਉਹਨਾਂ ਨੇ ਹਲਕਾ ਚੱਬੇਵਾਲ ਦੇ ਲੋਕਾਂ ਨੂੰ ਸੜਕਾਂ ਦੀ ਜ਼ਰੂਰਤ ਨੂੰ ਦੇਖਦੇ ਹੋਏ ਪਹਿਲ ਦੇ ਆਧਾਰ ਤੇ ਕੰਮ ਕਰਵਾਏ ਜਾਣਗੇ। ਇਸ ਮੌਕੇ ਤੇ ਡਾ. ਦਿਲਬਾਗ ਰਾਏ ਨੇ ਸੋਮ ਪ੍ਰਕਾਸ਼ ਨਾਲ ਕਿਸਾਨਾਂ ਦੇ ਮਸਲੇ ਨੂੰ ਜਲਦੀ ਹੱਲ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ ਤੇ ਸੋਮ ਪ੍ਰਕਾਸ਼ ਨੇ ਵੀ ਦੱਸਿਆ ਕਿ ਜਲਦੀ ਹੀ ਕਿਸਾਨਾਂ ਦਾ ਮਸਲੇ ਦਾ ਹੱਲ ਕੀਤਾ ਜਾਵੇਗਾ। ਡਾ. ਦਿਲਬਾਗ ਰਾਏ ਨੇ ਦੱਸਿਆ ਕਿ ਉਹਨਾਂ ਵਲੋਂ ਹਲਕੇ ਦੇ ਹਰੇਕ ਪਿੰਡ ਵਿੱਚ ਘਰ-ਘਰ ਜਾ ਕੇ ਭਾਜਪਾ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ ਤੇ ਉਹਨਾਂ ਨੇ ਹਲਕਾ ਚੱਬੇਵਾਲ ਵਿੱਚ ਭਾਜਪਾ ਨੂੰ ਹੋਰ ਮਜਬੂਤੀ ਪ੍ਰਦਾਨ ਕਰਨ ਲਈ ਆਪਣੀ ਵਚਨਬਧੱਤਾ ਦੋਹਰਾਈ।

LEAVE A REPLY

Please enter your comment!
Please enter your name here