ਜਿਲੇ ਵਿੱਚ ਆਏ 36 ਨਵੇਂ ਪਾਜੇਟਿਵ ਕੇਸ, ਕੁੱਲ ਗਿਣਤੀ ਹੋਈ 6971

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 764 ਨਵੇਂ ਸੈਂਪਲ ਲੈਣ  ਨਾਲ ਅਤੇ 1289 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19 ਦੇ ਨਵੇਂ 36 ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6971 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 194806 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 188039 ਸੈਂਪਲ ਨੈਗਟਿਵ ਜਦਕਿ 1134 ਸੈਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 255 ਹੈ ।

Advertisements

ਐਕਟਿਵ ਕੇਸਾਂ ਦੀ ਗਿਣਤੀ ਹੈ 163 ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6553 ਹਨ  । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 36 ਪਾਜੇਟਿਵ ਕੇਸ ਆਏ ਹਨ,  ਸ਼ਹਿਰ ਹੁਸ਼ਿਆਰਪੁਰ 7 ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 29 ਪਾਜੇਟਵ ਮਰੀਜ ਹਨ  ।

ਜਿਲਾਂ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਕੋਈ ਮੌਤ ਨਹੀਂ ਹੋਈ । ਸਿਹਤਮੰਦ ਸਮਾਜ ਅਤੇ  ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here