ਪਿੰਡ ਭਾਮ ‘ਚ ਲਗਾਏ ਸਵੈ ਰੋਜ਼ਗਾਰ ਲੋਨ ਮੇਲੇ ਵਿੱਚ 94 ਬਿਨੈਕਾਰਾਂ ਨੂੰ 3.56 ਕਰੋੜ ਰੁਪਏ ਲੋਨ ਮੁਹੱਈਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਕੇਂਦਰ ਹੁਸ਼ਿਆਰਪੁਰ ਦੇ ਪਿੰਡ ਭਾਮ ਵਿੱਚ ਸਵੈ ਰੋਜ਼ਗਾਰ ਲੋਨ ਮੇਲੇ ਦਾ ਆਯੋਜਨ ਕੀਤਾ ਗਿਆ। ਲੀਡ ਬੈਂਕ ਜ਼ਿਲਾ ਮੈਨੇਜਰ ਅਤੇ ਹੋਰ ਬੈਂਕਾਂ ਦੇ ਸਹਿਯੋਗ ਨਾਲ ਪਿੰਡ ਵਿੱਚ ਬੇਰੋਜ਼ਗਾਰ ਨੌਜਵਾਨਾਂ ਲਈ ਲਗਾਏ ਗਏ ਇਸ ਸਵੈ ਰੋਜ਼ਗਾਰ ਲੋਨ ਮੇਲੇ ਪ੍ਰਤੀ ਨੌਜਵਾਨਾਂ ਨੇ ਕਾਫੀ ਉਤਸ਼ਾਹ ਦਿਖਾਇਆ।

Advertisements

ਇਸ ਲੋਨ ਮੇਲੇ ਵਿੱਚ ਡੇਅਰੀ ਵਿਕਾਸ, ਪਸ਼ੂ ਪਾਲਣ, ਮੱਛੀ ਪਾਲਣ ਤੋਂ ਇਲਾਵਾ ਪੀ.ਐਮ.ਈ.ਜੀ.ਪੀ., ਮੁਦਰਾ ਯੋਜਨਾ, ਸਟੈਂਡ ਅਪ ਇੰਡੀਆ ਯੋਜਨਾ ਤਹਿਤ ਵੱਖ-ਵੱਖ ਬੈਂਕਾਂ ਵਲੋਂ ਕੁੱਲ 94 ਬਿਨੈਕਾਰਾਂ ਨੂੰ 3.56 ਕਰੋੜ ਰੁਪਏ ਦਾ  ਮੌਕੇ ‘ਤੇ ਹੀ ਲੋਨ ਮੁਹੱਈਆ ਕਰਵਾਇਆ ਗਿਆ। ਇਸ ਮੌਕੇ ਜ਼ਿਲਾ ਰੋਜ਼ਗਾਰ ਅਫ਼ਸਰ ਕਰਮ ਸਿੰਘ ਨੇ ਦੱਸਿਆ ਕਿ ਜੋ ਬੇਰੋਜ਼ਗਾਰ ਬਿਨੈਕਾਰ ਆਪਣਾ ਕੰਮ-ਧੰਦਾ ਸ਼ੁਰੂ ਕਰਨਾ ਚਾਹੁੰਦਾ ਹੈ, ਸਰਕਾਰ ਵਲੋਂ ਉਨਾਂ ਨੂੰ ਲੋਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਬਿਨੈਕਾਰ ਲੋਨ ਰਾਹੀਂ ਆਪਣਾ ਕੰਮ-ਧੰਦਾ ਸ਼ੁਰੂ ਕਰ ਸਕਦਾ ਹੈ।

LEAVE A REPLY

Please enter your comment!
Please enter your name here