ਜਿਲੇ ਵਿੱਚ 20 ਨਵੇਂ ਪਾਜੇਟਿਵ ਕੇਸ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 7021

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1612 ਨਵੇਂ ਸੈਂਪਲ ਲੈਣ ਨਾਲ ਅਤੇ 834 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 20 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7021 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 198004 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  189962 ਸੈਪਲ  ਨੈਗਟਿਵ,  ਜਦਕਿ 2365 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 149 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 258 ਹੈ । ਐਕਟਿਵ ਕੇਸਾ ਦੀ ਗਿਣਤੀ  ਹੈ 171 ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6592 ਹਨ ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 20ਪਾਜੇਟਿਵ ਕੇਸ ਆਏ ਹਨ , ਹੁਸ਼ਿਆਰਪੁਰ ਸ਼ਹਿਰ 7 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 13 ਪਾਜੇਟਵ ਮਰੀਜ ਹਨ। ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here