ਪਠਾਨਕੋਟ: ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਪੀਪੀਟੀ ਮੁਕਾਬਲਿਆਂ ਵਿੱਚ ਭੁਮਿਕਾ ਤੇ ਰੇਨੂੰ ਨੇ ਹਾਸਿਲ ਕੀਤਾ ਪਹਿਲਾ ਸਥਾਨ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ ਪਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰaਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਬਲਾਕ ਪੱਧਰੀ ਆਨਲਾਈਨ ਪੀ.ਪੀ.ਟੀ ਮੁਕਬਲਿਆਂ ਦੇ ਨਤੀਜਿਆਂ ਨੂੰ ਘੋਸਿਤ ਕੀਤਾ ਗਿਆ।

Advertisements

ਜਿਕਰਯੋਗ ਹੈ ਕਿ ਜਿਲਾ ਪੱਧਰੀ ਮੁਕਾਬਲੇ ਜਿਲਾ ਸਿੱਖਿਆ ਅਧਿਕਾਰੀ ਵਰਿੰਦਰ ਪਰਾਸ਼ਰ ਦੀ ਦੇਖ ਰੇਖ ਵਿੱਚ ਕਰਵਾਏ ਜਾ ਰਹੇ ਹਨ। ਜਿਸ ਵਿੱਚ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਸਤਵੀਂ  ਜਮਾਤ ਦੀ ਵਿਦਿਆਰਥਣ  ਭੁਮਿਕਾ ਅਤੇ ਬਾਰਹਵੀਂ ਜਮਾਤ ਦੀ ਵਿਦਿਆਰਥਣ ਰੇਣੂ ਮਹਿਰਾ ਨੇ ਬਲਾਕ ਪਠਾਨਕੋਟ-3 ਚੋਂ ਪਹਿਲਾ ਸਥਾਨ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੋਕੇ ਤੇ ਜਿਲਾ ਸਿੱਖਿਆ ਅਧਿਕਾਰੀ ਵਰਿੰਦਰ ਪਰਾਸ਼ਰ ਨੇ ਵਿਦਿਆਰਥਣਾਂ ਦੇ ਮਾਤਾ ਪਿਤਾ, ਸਕੂਲ ਦੀ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਮੀਨਮ ਸ਼ਿਖਾ ਨੇ ਦੱਸਿਆ ਕਿ ਵਿਦਿਆਰਥਣਾਂ ਦੀ ਇਸ ਸਫਲਤਾ ਲਈ ਗਾਇਡ ਅਧਿਆਪਕ ਬ੍ਰਿਜਰਾਜ  ਵੀ ਵਧਾਈ ਦੇ ਪਾਤਰ ਹਨ ।

ਇਸ ਮੋਕੇ ਤੇ ਪ੍ਰਿੰਸੀਪਲ ਅਤੇ ਸਕੂਲ ਸਟਾਫ ਵੱਲੋਂ ਭੁਮਿਕਾ ਅਤੇ ਰੇਣੂ ਮਹਿਰਾ  ਨੂੰ ਸਰਟੀਫਿਕੇਟ ਅਤੇ ਯਾਦਗਾਰ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੋਕੇ  ਪੂਨਮ,ਨੀਰੂ ਬਾਲਾ, ਰੇਣੂ ਬਾਲਾ, ਬ੍ਰਿਜਰਾਜ ਅਤੇ ਸੁਮੀਤ  ਅਧਿਆਪਕ ਹਾਜ਼ਰ ਸਨ।      

LEAVE A REPLY

Please enter your comment!
Please enter your name here