ਜਿਲੇ ਵਿੱਚ 42 ਹੋਰ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 7063, ਦੋ ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1576 ਨਵੇ ਸੈਪਲ ਲੈਣ  ਨਾਲ ਅਤੇ 1614 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ, ਨਵੇਂ 42  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7063 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 199580 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਟਾਂ ਅਨੁਸਾਰ 191543 ਸੈਪਲ  ਨੈਗਟਿਵ,  ਜਦ ਕਿ 2327 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 260 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 189,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6614 ਹਨ ।

Advertisements

ਸਿਵਲ ਸਰਜਨ  ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 42 ਪਾਜੇਟਿਵ ਕੇਸ ਆਏ ਹਨ,  ਸ਼ਹਿਰ ਹੁਸ਼ਿਆਰਪੁਰ 6 ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 36  ਪਾਜੇਟਵ ਮਰੀਜ ਹਨ। ਜਿਲਾਂ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਦੋ ਮੌਤਾਂ ਹੋਈਆ ਹਨ (1) 52 ਸਾਲਾ ਵਿਅਕਤੀ ਰਾਜਾ ਕਲਾ ਗੜਦੀਵਾਲ ਦੀ ਮੌਤ ਮਾਨ ਮੈਡੀਸਿਟੀ ਜਲੰਧਰ (2) 73 ਸਾਲਾ ਵਿਆਕਤੀ ਵਾਸੀ ਭੰਭੋਤਾੜ ਦੀ ਮੌਤ ਸ੍ਰੀਮਾਨ ਹਸਪਤਾਲ ਜਲੰਧਰ ਵਿਖੇ ਹੋਈ ਹੈ।

ਸਿਹਤਮੰਦ ਸਮਾਜ ਅਤੇ  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here