Wednesday, October 21, 2026
Home Hoshiarpur ਜਿਲੇ ਵਿੱਚ ਆਏ 30 ਨਵੇਂ ਪਾਜੇਟਿਵ ਕੇਸ, 1 ਦੀ ਮੌਤ

ਜਿਲੇ ਵਿੱਚ ਆਏ 30 ਨਵੇਂ ਪਾਜੇਟਿਵ ਕੇਸ, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1497 ਨਵੇਂ ਸੈੰਪਲ ਲੈਣ ਨਾਲ ਅਤੇ 1391 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 30 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7093 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 201077 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਟਾਂ ਅਨੁਸਾਰ  192921 ਸੈਂਪਲ ਨੈਗਟਿਵ ਜਦਕਿ 2429 ਸੈਂਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 149 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 261 ਹੈ । ਐਕਟਿਵ ਕੇਸਾ ਦੀ ਗਿਣਤੀ  ਹੈ 194 ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6638 ਹਨ ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 30 ਪਾਜੇਟਿਵ ਕੇਸ ਆਏ ਹਨ  , ਹੁਸ਼ਿਆਰਪੁਰ ਸ਼ਹਿਰ 7 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 23 ਪਾਜੇਟਵ ਮਰੀਜ ਹਨ । ਹੁਸ਼ਿਆਰਪੁਰ ਜਿਲੇ ਵਿੱਚ ਕੋਰੋਨਾ ਨਾਲ ਇਕ ਮੌਤ ਹੀ ਹੈ (1) 61 ਵਿਆਕਤੀ ਵਾਸੀ ਬਹਦਾਪੁਰ ਵਾਹੀਆ ਦੀ ਮੌਤ ਗੁਲਾਬਦੇਵੀ ਹਸਪਤਾਲ ਜਲੰਧਰ ਵਿਖੇ ਹੋਈ ਹੈ । ਸਿਵਲ ਸਰਜਨ ਨੇ ਲੋਕਾ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here