ਪੁਲਿਸ ਕਮਿਸ਼ਨਰ ਨੇ ਨਾਕਿਆਂ, ਸ਼ਾਪਿੰਗ ਮਾਲਜ਼ ਤੇ ਨਾਜ਼ੁਕ ਸਥਾਨਾਂ ਦਾ ਕੀਤਾ ਨਿਰੀਖਣ, ਕਾਨੂੰਨ ਵਿਵਸਥਾ ਦਾ ਵੀ ਲਿਆ ਜਾਇਜ਼ਾ

ਜਲੰਧਰ (ਦ ਸਟੈਲਰ ਨਿਊਜ਼)। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਪੁਲਿਸ ਕਮਿਸ਼ਨਰੇਟ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪੁਲਿਸ ਨਾਕਿਆਂ, ਸ਼ਾਪਿੰਗ ਮਾਲਜ਼ ਅਤੇ ਹੋਰ ਨਾਜ਼ੁਕ ਥਾਵਾਂ ਦੀ ਵਿਸ਼ੇਸ਼ ਚੈਕਿੰਗ ਕਰਦਿਆਂ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਪੁਲਿਸ ਕਮਿਸ਼ਨਰ ਨੇ ਕਮਿਸ਼ਨਰੇਟ ਪੁਲਿਸ ਦੀ ਹਰ ਕੀਮਤ ‘ਤੇ ਕਾਨੂੰਨ ਤੇ ਵਿਵਸਥਾ ਕਾਇਮ ਰੱਖਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਉਨਾਂ ਨਾਲ ਪੁਲਿਸ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਵੀ ਮੌਜੂਦ ਸਨ। ਭੁੱਲਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਾਰੇ ਨਾਜ਼ੁਕ ਸਥਾਨਾਂ ‘ਤੇ ਸੁਰੱਖਿਆ ਪ੍ਰਬੰਧ ਵਧਾਉਣ ਦੀਆਂ ਹਦਾਇਤਾਂ ਦਿੱਤੀਆਂ ।

Advertisements

ਉਨਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਾਜ਼ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸ਼ਹਿਰ ਵਿੱਚ ਸੁਰੱਖਿਆ ਦੇ ਪ੍ਰਬੰਧ ਵਧਾ ਦਿੱਤੇ ਗਏ ਹਨ। ਉਨ•ਾਂ ਕਿਹਾ ਕਿ ਪੁਲਿਸ ਟੀਮਾਂ/ਪੀਸੀਆਰ ਸਟਾਫ ਵੱਲੋਂ ਸ਼ਹਿਰ ਵਿੱਚ 24 ਘੰਟੇ ਨਿਗਰਾਨੀ ਅਤੇ ਗਸ਼ਤ ਕੀਤੀ ਜਾ ਰਹੀ ਹੈ ਕਿਉਂਕਿ ਹਫਤੇ ਦੇ ਅਖੀਰ ਵਿੱਚ ਸ਼ਾਪਿੰਗ ਮਾਲਜ਼, ਬਾਜ਼ਾਰਾਂ, ਰੈਸਟੋਰੈਂਟਾਂ ਅਤੇ ਹੋਰਾਂ ਸਥਾਨਾਂ ‘ਤੇ ਭਾਰੀ ਭੀੜ ਹੁੰਦੀ ਹੈ। ਉਨਾਂ ਨੇ ਅੱਗੇ ਕਿਹਾ ਕਿ ਸੁਰੱਖਿਆ ਪ੍ਰਣਾਲੀ ਨੂੰ ਵਧੇਰੇ ਜਵਾਬਦੇਹ ਅਤੇ ਕੁਸ਼ਲ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ । ਉਨਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਦਾ ਮੁੱਖ ਫੋਕਸ ਅਪਰਾਧ ਦੀ ਰੋਕਥਾਮ ਅਤੇ ਵਸਨੀਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵੱਲ ਹੈ। ਉਨਾਂ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਰਾਤ ਦਾ ਕਰਫਿਊ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀਆ ਹਦਾਇਤਾਂ ਦਿੱਤੀਆਂ ।

ਉਨਾਂ ਕਿਹਾ ਕਿ ਕਿਸੇ ਨੂੰ ਵੀ ਕਿਸੇ ਕੀਮਤ ‘ਤੇ ਕਾਨੂੰਨ ਨੂੰ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਉਨਾਂ ਅਧਿਕਾਰੀਆਂ ਨੂੰ ਰਾਤ ਦੇ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਲਈ ਚੁੱਕੇ ਜਾਣ ਵਾਲੇ ਜ਼ਰੂਰੀ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਜ਼ਿਲੇ ਵਿੱਚ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਾਗੂ ਗਿਆ ਹੈ ਅਤੇ ਇਸ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।

LEAVE A REPLY

Please enter your comment!
Please enter your name here