ਜ਼ਿਲੇ ‘ਚ ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਨੇ ਦੱਸਿਆ ਕਿ ਜ਼ਿਲੇ ਵਿੱਚ ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ ਲਗਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕ੍ਰਿਮੀਨਲ ਕੰਪਾਊਂਡਏਬਲ ਕੇਸ, ਚੈਕ ਬਾਊਂਸ ਕੇਸ, ਦਿਵਾਨੀ ਮਾਮਲੇ, ਪਤੀ-ਪਤਨੀ ਦੇ ਝਗੜੇ ਆਦਿ ਹਰ ਤਰਾਂ ਦੇ ਕੰਪਾਊਂਡੇਬਲ ਕੇਸ ਲਗਾਏ ਜਾ ਸਕਦੇ ਹਨ। ਇਸ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਹਰ ਅਦਾਲਤ ਦੇ ਬਾਹਰ ਪਏ ਸ਼ਿਕਾਇਤ ਬਾਕਸ ਵਿੱਚ ਚਿੱਠੀ ਲਿਖ ਕੇ ਪਾਈ ਜਾ ਸਕਦੀ ਹੈ ਜਾਂ ਅਦਾਲਤ ਵਿੱਚ ਬੇਨਤੀ ਕੀਤੀ ਜਾ ਸਕਦੀ ਹੈ ਜਾਂ ਆਪਣੇ ਵਕੀਲ ਸਾਹਿਬ ਦੇ ਕੋਲੋਂ ਜੱਜ ਸਾਹਿਬ ਨੂੰ ਕੇਸ ਲੋਕ ਅਦਾਲਤ ਵਿੱਚ ਲਾਇਆ ਜਾ ਸਕਦਾ ਹੈ।

Advertisements

ਉਹਨਾਂ ਦੱਸਿਆ ਕਿ ਇਸ ਵਾਰ ਲੋਕ ਅਦਾਲਤ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਫਿਜੀਕਲ ਅਤੇ ਵਰਚੂਅਲ ਦੋਵੇਂ ਤਰ•ਾਂ ਲਗਾਈ ਜਾਵੇਗੀ। ਉਹਨਾਂ ਦੱਸਿਆ ਕਿ ਵਰਚੂਅਲ ਤਰੀਕੇ  ਵਿੱਚ ਲੋਕ ਅਦਾਲਤ ਦੇ ਬੈਂਚ ਵਲੋਂ ਪਾਰਟੀਆਂ ਨੂੰ ਵੀਡੀਓ ਕਾਲ ਕੀਤੀ ਜਾਵੇਗੀ ਅਤੇ ਉਹਨਾਂ ਦੇ ਝਗੜੇ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾਵੇਗਾ। ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਪੂਰੇ ਭਾਰਤ ਵਿੱਚ ਲਗਾਈ ਜਾ ਰਹੀ ਹੈ। ਉਹਨਾਂ ਆਮ ਜਨਤਾ ਨੂੰ ਵੱਧ ਤੋਂ ਵੱਧ ਇਸ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਘਰ ਬੈਠੇ ਹੀ ਇੰਨਸਾਫ ਮਿਲ ਸਕੇ।

LEAVE A REPLY

Please enter your comment!
Please enter your name here