ਜਿਲੇ ਵਿੱਚ ਆਏ 44 ਨਵੇਂ ਪਾਜੇਟਿਵ ਕੇਸ, 2 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1512 ਨਵੇਂ ਸੈਂਪਲ ਲੈਣ ਨਾਲ ਅਤੇ 1506 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 44 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7137 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 202589 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  194399 ਸੈਪਲ  ਨੈਗਟਿਵ ਜਦਕਿ 2440 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 149 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 263 ਹੈ । ਐਕਟਿਵ ਕੇਸਾ ਦੀ ਗਿਣਤੀ  ਹੈ 213,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6661 ਹਨ  ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 44 ਪਾਜੇਟਿਵ ਕੇਸ ਆਏ ਹਨ , ਹੁਸ਼ਿਆਰਪੁਰ ਸ਼ਹਿਰ 21 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 23 ਪਾਜੇਟਵ ਮਰੀਜ ਹਨ । ਹੁਸ਼ਿਆਰਪੁਰ ਜਿਲੇ ਵਿੱ ਚ ਕੋਰੋਨਾ ਨਾਲ ਦੋ ਮੌਤ ਹੋਈਆ ਹਨ  (1) 47 ਵਿਆਕਤੀ ਵਾਸੀ ਉੜ ਮੁੜ ਟਾਡਾ ਦੀ ਮੌਤ ਨਿਜੀ ਹਸਪਤਾਲ ਜਲੰਧਰ  (2) 75 ਸਾਲਾ ਔਰਤ ਵਾਸੀ ਬੱਸੀ ਕਲਾਂ ਮੋਤ ਹੋਈ ਗੁਰੂ ਨਾਨਕ ਮੈਡੀਕਲ ਕਾਲਿਜ ਅਮ੍ਰਿਤਸਰ ਵਿਖੇ ਹੋਈ ਹੈ ।   ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here