“ਮਿੱਟੀ ਜਿਉਂਦੀ ਰੱਖੋ-ਮਿੱਟੀ ਵਿਚਲੀ ਜੈਵਿਕ ਵਿਭਿੰਨਤਾ ਬਚਾਉ” ਵਿਸ਼ੇ ਤੇ ਪਿੰਡ ਨੌਸ਼ਹਿਰਾ ਨਲਬੰਦਾ ਵਿਖੇ ਮਨਾਇਆ ਵਿਸ਼ਵ ਮਿੱਟੀ ਦਿਵਸ

ਪਠਾਨਕੋਟ (ਦ ਸਟੈਲਰ ਨਿਊਜ਼)। ਹਰੇਕ ਤਰਾਂ ਦੇ ਜੀਵਨ ਭਾਵੇਂ ਮੁਨੱਖ ਹੋਵੇ ਜਾਂ ਪਸ਼ੂ ਜਾਂ ਪੌਦੇ ਹੋਣ , ਲਈ ਕੁਦਰਤ ਵੱਲੋਂ ਤਿੰਨ ਕੁਦਰਤੀ ਸੋਮੇ ਹਵਾ,ਪਾਣੀ ਅਤੇ ਮਿੱਟੀ ਬਹੁਤ ਜ਼ਰੂਰੀ ਹਨ ਇਸ ਲਈ ਇਨਾਂ ਤਿੰਨਾਂ ਦਾ ਸ਼ੁਧ ਹੋਣਾ ਬਹੁਤ ਜ਼ਰੂਰੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਨੇ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਰਹਿਨੁਮਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਨੌਸ਼ਹਿਰਾ ਨਲਬੰਦਾ ਵਿੱਚ ਮਨਾਏ ਗਏ ਵਿਸ਼ਵ ਮਿੱਟੀ ਦਿਵਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ।

Advertisements

ਇਸ ਮੌਕੇ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਲਵ ਕੁਮਾਰ ਸ਼ਰਮਾ ਬਲਾਕ ਤਕਨਾਲੋਜੀ ਪ੍ਰਬੰਧਕ(ਆਤਮਾ), ਅੰਸ਼ੁਮਨ ਸ਼ਰਮਾ, ਸਾਕਸ਼ੀ, ਨਿਰਪਜੀਤ ਕੁਮਾਰ, ਮਨਜੀਤ ਕੌਰ ਖੇਤੀ ਉਪ ਨਿਰੀਖਕ, ਅਰੁਨ ਕੁਮਾਰ, ਬਲਵਿੰਦਰ ਕੁਮਾਰ, ਮਨਦੀਪ ਹੰਸ, ਜੀਵਨ ਲਾਲ, ਸੁਭਾਸ਼ ਕੁਮਾਰ, ਉੱਤਮ ਕੁਮਾਰ, ਸਮਾਜ ਸੇਵਕ ਅਤੇ ਅਗਾਂਹ ਵਧੂ ਕਿਸਾਨ ਸਤਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਇਸ ਮੌਕੇ ਪਿੰਡ ਨੌਸ਼ਹਿਰਾ ਨਲਬੰਦਾ ਦੇ ਖੇਤਾਂ ਦੀ ਪਰਖ ਕੀਤੀ ਮਿੱਟੀ ਦੇ ਭੌਂ ਸਿਹਤ ਕਾਰਡ ਵੀ ਕਿਸਾਨਾਂ ਨੂੰ ਦਿੱਤੇ ਗਏ।

ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਮਹਿਸੂਸ ਕੀਤਾ ਗਿਆ ਕਿ ਮਿੱਟੀ ਹੀ ਅਜਿਹੀ ਕੁਦਰਤ ਵੱਲੋਂ ਬਖਸ਼ੀ ਅਨਮੋਲ ਦਾਤ ਹੈ ਜਿਸ ਤੋਂ ਭੋਜਨ, ਪਾਣੀ, ਲੱਕੜ ਆਦਿ ਅਨੇਕਾਂ ਮਨੁੱਖੀ ਜੀਵਨ ਲਈ ਲੋੜੀਦੇ ਪਦਾਰਥ ਮਿਲਦੇ ਹਨ ਪਰ ਬਹੁਤ ਲੰਮੇ ਸਮੇਂ ਤੱਕ ਮਿੱਟੀ ਦੀ ਮਹੱਤਤਾ ਨੂੰ ਅਣਗੌਲਿਆਂ ਕੀਤਾ ਗਿਆ। ਉਨਾਂ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਅਨੇਕਾਂ ਕਾਰਨਾਂ ਕਾਰਨ ਮਿੱਟੀ ਜੈਵਿਕ ਵਿਭਿੰਨਤਾ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ, ਜਿਸ ਨਾਲ ਫਸਲਾਂ ਦੀ ਪੈਦਾਵਾਰ,ਪਸ਼ੂਆਂ ਅਤੇ ਮਨੁੱਖੀ ਸਿਹਤ ਵੀ ਪ੍ਰਭਾਵਤ ਹੋ ਰਹੀ ਹੈ। ਉਨਾਂ ਕਿਹਾ ਕਿ ਮਿੱਟੀ ਪਟਾਉਣ ਨਾਲ ਫਸਲਾਂ ਦੀ ਪੈਦਾਵਾਰ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਹਤਾ ਨੂੰ ਸਮਝਣਾ ਪਵੇਗਾ ਅਤੇ ਅਜਿਹੀਆਂ ਯੋਜਨਾਵਾਂ ਬਨਾਉਣੀਆਂ ਪੈਣਗੀਆਂ ਜਿਸ ਨਾਲ ਮਿੱਟੀ ਦਾ ਪੁਰਾਣਾ ਰੂਪ ਵਾਪਸ ਆ ਸਕੇ ਤਾਂ ਜੋ ਭਵਿੱਖ ਵਿੱਚ ਇਸ ਮਿੱਟੀ ਤੋਂ ਸਿਹਤਮੰਦ ਭੋਜਨ ਪ੍ਰਾਪਤ ਕਰ ਸਕੀਏ। ਉਨਾਂ ਕਿਹਾ ਕਿ ਮਿੱਟੀ ਵਿੱਚ ਮਿੱਤਰ ਸੂਖਮ ਜੀਵ ਖਤਮ ਹੋਣ ਕਾਰਨ ਮਿੱਟੀ ਮੁਰਦਾ ਹਾਲਤ ਵਿੱਚ ਹੋ ਰਹੀ ਹੈ।

ਉਨਾਂ ਨੇ ਕਿਹਾ ਕਿ ਰਸਾਇਣਕ ਖਾਦਾਂ ਦੀ ਲਗਾਤਾਰ ਅਤੇ ਜ਼ਰੂਰਤ ਤੋਂ ਜ਼ਿਆਦਾ ਵਰਤੋਂ ਨਾਲ ਮਿੱਟੀ ਦੇ ਭੌਤਿਕੀ, ਰਸਾਇਣਕ ਅਤੇ ਜੈਵਿਕ ਗੁਣਾਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ, ਸੋ ਸਾਨੂੰ ਸਾਰਿਆਂ ਨੂੰ ਸਮਝਣਾ ਹੋਵੇਗਾ ਕਿ ਜੇਕਰ ਮਿੱਟੀ ਸਿਹਤਮੰਦ ਹੋਵੇਗੀ ਤਾਂ ਖੁਰਾਕ ਸਿਹਤਮੰਦ ਹੋਵੇਗੀ ਜਿਸ ਨਾਲ ਮਨੁੱਖੀ ਸਿਹਤ ਵੀ ਤੰਦਰੁਸਤ ਹੋਵੇਗੀ ਇਸ ਲਈ ਮਿੱਟੀ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਮਿੱਟੀ ਦੀ ਜੈਵਿਕ ਵਿਭਿੰਨਤਾ ਬਰਕਰਾਰ ਰੱਖਣ ਲਈ ਜ਼ਰੂਰੀ ਹੈ ਕਿ ਖਾਦਾਂ ਅਤੇ ਕੀਟਨਾਸ਼ਕਾਂ ਰਸਾਇਣਾਂ ਦੀ ਸਿਫਾਰਸ਼ਾਂ ਅਨੁਸਾਰ ਵਰਤੋਂ ਕੀਤੀ ਜਾਵੇ,ਕਣਕ ਦੀ ਬਿਜਾਈ ਜ਼ੀਰੋ ਟਿਲੇਜ,ਡਰਿਲ,ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕੀਤੀ ਜਾਵੇ,ਹਰੀ ਖਾਦ ਦੀ ਵਰਤੋਂ ਨੂੰ ਵਧਾਇਆ ਜਾਵੇ,ਮਲਚਿੰਗ ਤਕਨੀਕ ਦੀ ਵਰਤੋਂ ਕਰਦਿਆਂ ਫਸਲਾਂ ਦੀ ਕਾਸਤ ਕੀਤੀ ਜਾਵੇ,ਫਸਲਾਂ ਦੀ ਰਹਿੰਦ ਖੂੰਹਦ ਨੂੰ ਮਿੱਟੀ ਵਿੱਚ ਹੀ ਬਗੈਰ ਅੱਗ ਲਗਾਏ ਸੰਭਾਲਿਆ ਜਾਵੇ ।

ਉਨਾਂ ਕਿਹਾ ਕਿ ਖੇਤੀ ਮਾਹਿਰਾਂ ਅਨੁਸਾਰ ਕਿਸੇ ਵੀ ਫਸਲ ਦੀ ਸਫਲ ਕਾਸ਼ਤ ਲਈ ਜ਼ਰੂਰੀ ਹੈ ਕਿ ਨਾਈਟਰੋਜਨ,ਫਾਸਫੋਰਸ ਅਤੇ ਪੋਟਾਸ਼ ਖਾਦਾਂ ਦੀ ਵਰਤੋਂ ਅਨੁਪਾਤ 4:2:1 ਹੋਣਾ ਚਾਹੀਦਾ ਜਦ ਕਿ ਇਸ ਵਕਤ ਪੰਜਾਬ ਵਿੱਚ ਕਿਸਾਨਾਂ ਵੱਲੋਂ ਕੇਵਲ ਫਾਸਫੋਰਸ ਅਤੇ ਨਾਈਟਰੋਜਨ ਖਾਦਾਂ ਦੀ ਹੀ ਵਰਤੋਂ ਕੀਤੀ ਜਾਦੀ ਹੈ। ਡਾ. ਮਨਦੀਪ ਕੌਰ ਨੇ ਕਿਸਾਨਾਂ ਨੂੰ ਕਣਕ ਦੀ ਫਸਲ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਪਰਖ ਰਿਪੋਰਟ ਦੇ ਆਧਾਂਰ ਤੇ ਕਰਨ ਲਈ ਪ੍ਰੇਰਤ ਕਰਦਿਆਂ ਕਿਹਾ ਕਿ ਫਸਲਾਂ ਤੋਂ ਲਾਹੇਵੰਦ ਝਾੜ ਲੈਣ ਲਈ ਖਾਦਾਂ ਦੀ ਸਹੀ ਮਾਤਰਾ ਵਿੱਚ ਉਚਿਤ ਸਮੇਂ ਤੇ ਅਤੇ ਯੋਗ ਢੰਗ ਨਾਲ ਵਰਤੋ ਜਰੂਰੀ ਹੈ। ਸ੍ਰੀ ਗੁਰਦਿੱਤ ਸਿੰਘ ਨੇ ਕਿਹਾ ਕਿ ਕਣਕ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਅਤੇ ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਜ਼ਰੂਰੀ ਹੈ,ਨਦੀਨਨਾਸ਼ਕਾਂ ਦੀ ਵਰਤੋਂ ਸਹੀ ਸਮੇਂ.ਸਹੀ ਛਿੜਕਾÀ ਤਕਨੀਕਾਂ ਅਤੇ ਸਿਫਰਾਸ਼ਾਂ ਅਨੁਸਾਰ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ। ਸਮਾਜ ਸੇਵਕ ਸਤਵਿੰਦਰ ਸਿੰਘ ਨੇ ਮਿੱਟੀ ਪਰਖ ਰਿਪੋਰਟ ਦੇ ਆਧਾਰ ਤੇ ਫਸਲਾਂ ਵਿੱਚ ਯੂਰੀਆ ਵਰਤਣ ਨਾਲ ਹੋਣ ਵਾਲੇ ਤਜ਼ਰਬੇ ਵੀ ਸਾਂਝੇ ਕੀਤੇ।  

LEAVE A REPLY

Please enter your comment!
Please enter your name here