ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕ ਵਿੱਚ ਡੱਟਣ ਵਾਲੇ ਇਕਲੌਤੇ ਮੁੱਖ ਮੰਤਰੀ ਹਨ ਕੈਪਟਨ ਅਮਰਿੰਦਰ ਸਿੰਘ: ਬਰਿੰਦਰ ਢਿੱਲ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜਿਹੇ ਇਕਲੌਤੇ ਨੇਤਾ ਹਨ ਜੋ ਹਮੇਸ਼ਾ ਹੀ ਸਾਡੇ ਅੰਨਦਾਤਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਜੋ ਆਪਣੀਆਂ ਹੱਕੀ ਮੰਗਾਂ ਲਈ ਅੱਗੇ ਹੋ ਕੇ ਸੰਘਰਸ਼ ਕਰ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਸ਼ਾਮ ਇੱਥੇ ਪੱਤਰਕਾਰਾਂ ਨਾਲ  ਹੋਈ ਗੱਲਬਾਤ ਦੌਰਾਨ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਕੇਂਦਰ ਅਤੇ  ਕਿਸਾਨਾਂ ਵਿਚਕਰ ਬਣੇ ਤਣਾਅ ਨੂੰ ਹੱਲ ਕਰਨ ਲਈ ਆਪਣਾ ਸਖਤ ਸੁਹਿਰਦ ਇਰਾਦਾ ਜ਼ਾਹਰ ਕੀਤਾ ਹੈ। ਆਪਣੇ ਘਟੀਆ ਸਿਆਸੀ ਮੁਫਾਦ ਸਿੱਧ ਕਰਨ ਲਈ ਸਾਡੇ ਕਿਸਾਨਾਂ ਦੇ ਹਿੱਤਾ ਛਿੱਕੇ ਟੰਗਣ ਵਾਲੇ ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਢਿੱਲੋਂ ਨੇ ਸੁਖਬੀਰ ਬਾਦਲ ਨੂੰ ਪੰਜਾਬੀਆਂ ਦਾ ਸਾਹਮਣਾ ਕਰਨ ਲਈ ਵੰਗਾਰਿਆ। ਉਹਨਾਂ ਕਿਹਾ ਕਿ ਅਕਾਲੀਆਂ ਖਿਲਾਫ ਕਿਸਾਨਾਂ ਦਾ ਗੁੱਸਾ ਅਕਾਲੀਆਂ ਨੂੰ ਤਬਾਹ ਕਰਕੇ ਰੱਖ ਦੇਵੇਗਾ ਅਤੇ ਨਾਲ ਹੀ Àਹਨਾਂ ਬਾਦਲਾਂ ਨੂੰ ਪੁੱਛਿਆ ਕਿ ਉਹ ਸਪੱਸ਼ਟ ਕਰਨ ਕਿ ਉਹਨਾਂ ਨੇ ਪਹਿਲਾਂ ਆਰਡੀਨੈਂਸ ‘ਤੇ ਦਸਤਖਤ ਕਿਉਂ ਕੀਤੇ ਸਨ।

Advertisements

ਸੁਖਬੀਰ ਅਤੇ ਹਰਸਿਮਰਤ ਨੇ ਮੰਤਰੀ ਮੰਡਲ ਵਿੱਚ ਆਪਣੀ ਕੁਰਸੀ ਬਚਾਉਣ ਲਈ  ਕਾਲੇ ਕਾਨੂੰਨਾਂ ਵਿੱਚ ਮੋਦੀ ਦਾ ਸਾਥ ਦੇ ਕੇ ਪੰਜਾਬੀਆਂ ਦੇ ਪਿੱਠ ਵਿੱਚ ਛੁਰਾ ਮਾਰਿਆ ਹੈ। ਪੰਜਾਬ ਬਾਦਲਾਂ ਲਈ ਕੁਝ ਮਹੱਤਤਾ ਨਹੀਂ ਰੱਖਦਾ ਅਤੇ ਅਜਿਹੀਆਂ ਡਰਾਮੇਬਾਜ਼ੀਆਂ ਕਰ ਕੇ ਉਹ ਆਪਣੇ ਪਾਪਾਂ ਤੋਂ ਮੁਕਤ ਨਹੀਂ ਹੋ ਸਕਦੇ।  ਸੁਖਬੀਰ ਦਾ ਕਿਸਾਨਾਂ ਦੇ ਮੁੱਦੇ ਪ੍ਰਤੀ ਸਿਫਰ ਯੋਗਦਾਨ ਹੈ ਅਤੇ ਉਹ ਬੇਬੁਨਿਆਦ ਦੋਸ਼ਾਂ ਨਾਲ ਆਪਣੀ ਗਲਤੀ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕਿਸਾਨਾਂ ਪ੍ਰਤੀ ਕਾਂਗਰਸ ਦੀ ਵਚਨਬੱਧਤਾ ਦੁਹਰਾਉਂਦਿਆਂ ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਿਸਾਨਾਂ ਦੀ ਰਾਖੀ ਲਈ ਕੁਝ ਵੀ ਕਰਨ ਨੂੰ ਤਿਆਰ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਲਈ ਦਿੱਤੀ ਕੋਈ ਵੀ ਕੁਰਬਾਨੀ ਥੋੜੀ ਹੈ।

LEAVE A REPLY

Please enter your comment!
Please enter your name here