ਡਿਪਟੀ ਕਮਿਸ਼ਨਰ ਨੇ 7 ਦਸੰਬਰ ਤੋਂ ਸਰਕਾਰੀ ਹਸਪਤਾਲਾਂ ‘ਚ ਸ਼ੁਰੂ ਹੋਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜਿਲਾ ਪ੍ਰਸ਼ਾਸਨ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਸ਼ਨਾਖਤੀ ਕਾਰਡ ਅਤੇ ਡਿਸਏਬਿਲਟੀ ਸਰਟੀਫਿਕੇਟ ਬਣਾਉਣ ਲਈ 7 ਦਸੰਬਰ ਤੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਸਬ-ਡਵੀਜਨ ਪੱਧਰ ‘ਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਜੋ ਕਿ 11 ਦਸੰਬਰ ਤੱਕ ਜਾਰੀ ਰਹਿਣਗੇ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਸਬੰਧੀ ਜਾਣਾਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਸ਼ਨਾਖਤੀ ਕਾਰਡ (ਯੂ. ਡੀ. ਆਈ. ਡੀ.) ਅਤੇ ਡਿਸਏਬਿਲਟੀ ਸਰਟੀਫਿਕੇਟ ਲਈ ਲਗਾਏ ਜਾ ਰਹੇ ਇਹਨਾਂ ਕੈਂਪਾਂ ਦੌਰਾਨ ਦਿਵਿਆਂਗ ਵਿਅਕਤੀ ਆਪਣੇ ਵਿਸ਼ੇਸ਼ ਪਛਾਣ ਪੱਤਰ ਲਈ ਵੀ ਅਪਲਾਈ ਕਰ ਸਕਦੇ ਹਨ ਜੋ ਕਿ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਅਤਿ ਜਰੂਰੀ ਹੈ।

Advertisements

ਉਹਨਾਂ ਦੱਸਿਆ ਕਿ ਸੰਬੰਧਤ ਵਿਭਾਗਾਂ ਨੂੰ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡਾਂ ਦੀ ਪੈਂਡੇਂਸੀ ਖਤਮ ਕਰਨ ਅਤੇ ਨਵੇਂ ਡਿਸਏਬਿਲਟੀ ਸਰਟੀਫਿਕੇਟ ਬਣਾਉਣ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸੰਬੰਧਤ ਵਿਭਾਗਾਂ ਨੂੰ ਵੱਧ ਤੋਂ ਵੱਧ ਯੋਗ ਉਮੀਦਵਾਰਾਂ ਨੂੰ ਕਵਰ ਕਰਨ ਦੀਆਂ ਹਦਾਇਤਾਂ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਵਿਸ਼ੇਸ਼ ਕੈਂਪਾਂ ਦਾ ਭਰਪੂਰ ਲਾਹਾ ਲੈਂਦਿਆਂ ਆਪਣੇ ਸ਼ਨਾਖਤੀ ਕਾਰਡ ਹਾਸਲ ਕਰਨੇ ਯਕੀਨੀ ਬਣਾਉਣ। ਅਪਨੀਤ ਰਿਆਤ ਨੇ ਜਿਲਾ ਸਿੱਖਿਆ ਅਫਸਰ ਨੂੰ ਆਦੇਸ਼ ਦਿੱਤੇ ਕਿ ਹੁਸ਼ਿਆਰਪੁਰ ਦੇ ਸਕੂਲਾਂ ਵਿੱਚ ਪੜ ਰਹੇ ਸਾਰੇ ਦਿਵਿਆਂਗ ਵਿਦਿਆਰਥੀਆਂ ਦੇ ਡਿਸਏਬਿਲਟੀ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਨੇ ਜਿਲਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹਨਾਂ ਵਿਸ਼ੇਸ਼ ਕੈਂਪਾਂ ਸੰਬੰਧੀ ਪੰਚਾਇਤਾਂ ਦੀ ਮਦਦ ਨਾਲ ਪਿੰਡਾਂ ਵਿੱਚ ਰਹਿ ਰਹੇ ਦਿਵਿਆਂਗ ਵਿਅਕਤੀਆਂ ਦੀ ਇਹਨਾਂ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਤਾਂ ਜੋ ਕੋਈ ਵੀ ਯੋਗ ਦਿਵਿਆਂਗ ਆਪਣਾ ਪਛਾਣ ਪੱਤਰ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ।

ਹਰ ਵੀਰਵਾਰ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸਬ-ਡਵੀਜਨ ਪੱਧਰ ‘ਤੇ ਲੱਗੇਗਾ ਵਿਸ਼ੇਸ਼ ਕੈਂਪ

ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ 17 ਦਸੰਬਰ ਤੋਂ ਮਹੀਨੇ ਦੇ ਹਰ ਵੀਰਵਾਰ ਦਿਵਿਆਂਗ ਵਿਅਕਤੀਆਂ ਨੂੰ ਡਿਸਏਬਿਲਟੀ ਸਰਟੀਫਿਕੇਟ, ਯੂ.ਡੀ.ਆਈ.ਡੀ.ਕਾਰਡ, ਪੈਨਸ਼ਨ ਲਗਵਾਉਣ ਅਤੇ ਵੋਟਾਂ ਬਣਾਉਣ ਆਦਿ ਦੀ ਸਹੂਲਤ ਲਈ ਸਬ-ਡਵੀਜਨ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ•ਾਂ ਦੱਸਿਆ ਕਿ ਮਹੀਨੇ ਦੇ ਪਹਿਲੇ ਵੀਰਵਾਰ ਸਿਵਲ ਹਸਪਤਾਲ ਗੜਸ਼ੰਕਰ, ਦੂਜੇ ਸਿਵਲ ਹਸਪਤਾਲ ਦਸੂਹਾ, ਤੀਜੇ ਸਿਵਲ ਹਸਪਤਾਲ ਮੁਕੇਰੀਆਂ ਅਤੇ ਚੌਥੇ ਵੀਰਵਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਇਹ ਕੈਂਪ ਲਗਾਏ ਜਾਣਗੇ ਜਿੱਥੇ ਸਿਹਤ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੀਆਂ ਟੀਮਾਂ ਸਵੇਰੇ 9 ਵਜੇ ਤੋਂ ਇਹ ਸਹੂਲਤਾਂ ਮੁਹੱਈਆ ਕਰਵਾਉਣਾ ਸ਼ੁਰੂ ਕਰ ਦੇਣਗੀਆਂ। ਉਹਨਾਂ ਦੱਸਿਆ ਕਿ ਇਸ ਸੰਬੰਧੀ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕਰਵਾਉਣ ਲਈ ਗਾਰਡੀਐਂਸ ਆਫ਼ ਗਵਰਨੈਂਸ ਵੱਲੋਂ ਵੀ ਸੇਵਾਵਾਂ ਦਿੱਤੀਆਂ ਜਾਣਗੀਆਂ ਤਾਂ ਜੋ ਹਰ ਦਿਵਿਆਂਗ ਨੂੰ ਲੋੜੀਂਦੀ ਸਹੂਲਤ ਮਿਲ ਸਕੇ। ਉਹਨਾਂ ਦੱਸਿਆ ਕਿ ਜੇਕਰ ਕਿਸੇ ਵੀਰਵਾਰ ਕੋਈ ਸਰਕਾਰੀ ਛੁੱਟੀ ਆ ਜਾਂਦੀ ਹੈ ਤਾਂ ਇਹ ਕੈਂਪ ਅਗਲੇ ਦਿਨ ਸ਼ੁੱਕਰਵਾਰ ਨੂੰ ਉਸੇ ਥਾਂ ‘ਤੇ ਲਾਇਆ ਜਾਵੇਗਾ।

200 ਦਿਵਿਆਂਗਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਟੀਚਾ

ਜਿਲਾ ਪ੍ਰਸ਼ਾਸਨ ਵੱਲੋਂ ਉਲੀਕੇ ਪ੍ਰੋਜੈਕਟ ਉਡਾਨ ਤਹਿਤ 14 ਦਸੰਬਰ ਨੂੰ ਸਥਾਨਕ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਹੇਠ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਘੱਟੋ-ਘੱਟ 200 ਦਿਵਿਆਂਗਾਂ ਨੂੰ ਵੱਖ-ਵੱਖ ਉਦਯੋਗਾਂ ਅਤੇ ਸਨਅਤਾਂ ਵਿੱਚ ਢੁਕਵਾਂ ਰੋਜ਼ਗਾਰ ਦਿਵਾਉਣ ਦਾ ਟੀਚਾ ਰੱਖਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ਸੰਬੰਧੀ ਜਿਲਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਜ਼ਿਲੇ ਦੇ ਵੱਖ-ਵੱਖ ਖੇਤਰਾਂ ਨਾਲ ਸੰਬੰਧਤ ਦਿਵਿਆਂਗਾਂ ਨੂੰ ਉਹਨਾਂ ਦੀ ਯੋਗਤਾ ਅਤੇ ਸਮਰੱਥਾ ਮੁਤਾਬਿਕ ਰੋਜ਼ਗਾਰ ਦਿਵਾਇਆ ਜਾ ਸਕੇ।

LEAVE A REPLY

Please enter your comment!
Please enter your name here