ਜਿਲੇ ਵਿੱਚ 27 ਨਵੇਂ ਪਾਜੇਟਿਵ ਕੇਸ, 3 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1719 ਨਵੇਂ ਸੈਂਪਲ ਲੈਣ ਨਾਲ ਅਤੇ 1731 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 27 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7201 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 205305 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 197457 ਸੈਪਲ  ਨੈਗਟਿਵ,  ਜਦ ਕਿ 2047 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 268 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 225,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6708 ਹਨ  ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 27 ਪਾਜੇਟਿਵ ਕੇਸ ਆਏ ਹਨ  , ਹੁਸ਼ਿਆਰਪੁਰ ਸ਼ਹਿਰ 10 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ  17 ਪਾਜੇਟਵ ਮਰੀਜ ਹਨ । ਹੁਸ਼ਿਆਰਪੁਰ ਜਿਲੇ ਵਿੱ ਚ ਕੋਰੋਨਾ ਨਾਲ ਤਿੰਨ  ਮੌਤ ਹੋਈਆ ਹਨ  (1) 69 ਸਾਲਾ ਔਰਤ ਵਾਸੀ ਪੱਸੀ ਕੰਡੀ  ਦਸੂਹਾਂ ਦੀ ਮੌਤ ਘਰ ਵਿੱਚ ਹੀ ਹੈ (2) 53 ਸਾਲਾ ਔਰਤ  ਵਾਸੀ ਰਾਧਾ ਸਆਮੀ ਕਲੋਨੀ ਦਸੂਹਾਂ   ਮੋਤ ਨਿਜੀ ਹਸਪਤਾਲ ਜਲੰਧਰ  ਹੈ (3) 76 ਸਾਲਾ ਔਰਤ ਵਾਸੀ ਅਹੀਆਂ ਪੁਰ ਟਾਡਾ ਮੌਤ ਜੋਸੀ ਹਸਪਤਾਲ ਜਲੰਧਰ । ਸਿਵਲ ਸਰਜਨ  ਲੋਕਾ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here