ਕੈਬਿਨੇਟ ਮੰਤਰੀ ਅਰੋੜਾ ਨੇ ਭੀਮ ਨਗਰ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਗਲੀ ਦੇ ਕੰਮ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਾਰਡ ਨੰਬਰ 17 ਦੇ ਮੁਹੱਲਾ ਭੀਮ ਨਗਰ ਵਾਸੀਆਂ ਦੀ ਸਹੂਲਤ ਲਈ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਇੰਟਰ ਲਾਕਿੰਗ ਟਾਈਲਾਂ ਨਾਲ ਬਨਣ ਵਾਲੀ ਗਲੀ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਹਰ ਗਲੀ ਮੁਹੱਲੇ ਦੇ ਇਕਸਾਰ ਅਤੇ ਮਿਸਾਲੀਆ ਵਿਕਾਸ ਲਈ ਵਚਨਬੱਧ ਹੈ। ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ 18 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਨਣ ਵਾਲੀ ਇੰਟਰ ਲਾਕਿੰਗ ਟਾਈਲਾਂ ਵਾਲੀ ਗਲੀ ਦੇ ਮੁਕੰਮਲ ਹੋਣ ਨਾਲ ਭੀਮ ਨਗਰ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਾਰਡ ਦਾ ਚਹੁੰਮੁਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਗਲੀਆਂ ਨਾਲੀਆਂ, ਸੀਵਰੇਜ, ਪੀਣ ਵਾਲੇ ਪਾਣੀ, ਪਾਰਕ, ਓਪਨ ਜਿੰਮ ਅਤੇ ਸੜਕਾਂ ਆਦਿ ਦੇ ਪ੍ਰੋਜੈਕਟ ਮੁਕੰਮਲ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਲਈ ਮੁੱਢਲੇ ਤੌਰ ‘ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾ ਸਕਣ।

Advertisements

ਉਦਯੋਗ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਜ਼ਿਆਦਾਤਰ ਵਾਰਡਾਂ ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਆਉਂਦੇ ਦਿਨਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਹੋ ਜਾਵੇਗੀ ਤਾਂ ਕਿ ਜਲਦ ਤੋਂ ਜਲਦ ਇਹ ਕਾਰਜ ਮੁਕੰਮਲ ਕਰਵਾਏ ਜਾ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਐਸ.ਆਈ.ਡੀ.ਸੀ. ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਐਡਵੋਕੇਟ ਸੁਖਬੀਰ ਸਿੰਘ, ਅਮਨਦੀਪ ਸਿੰਘ, ਉਰਮਿਲਾ ਦੇਵੀ, ਬਲਬੀਰ ਕੌਰ, ਪ੍ਰਵੀਨ ਕੌਰ, ਸੁਖਵਿੰਦਰ ਪਾਲ, ਕ੍ਰਿਸ਼ਨਾ ਪ੍ਰਸ਼ਾਦ, ਅਮਰਜੀਤ ਸਿੰਘ ਆਦਿ ਹਾਜ਼ਰ ਸਨ

LEAVE A REPLY

Please enter your comment!
Please enter your name here