ਕੈਬਿਨੇਟ ਮੰਤਰੀ ਅਰੋੜਾ ਨੇ ਅੰਬੇ ਵੈਲੀ ਵਿੱਚ ਓਪਨ ਜਿੰਮ ਲੋਕਾਂ ਨੂੰ ਕੀਤਾ ਸਮਰਪਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਨੂੰ ਖੇਡਾਂ ਅਤੇ ਵਰਜਿਸ਼ ਪ੍ਰਤੀ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਦੀ ਲੜੀ ਵਿੱਚ ਸ਼ਹਿਰਾਂ ਅੰਦਰ ਓਪਨ ਜਿੰਮ ਸਥਾਪਿਤ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 50 ਦੀ ਅੰਬੇ ਵੈਲੀ ਵਿੱਚ ਓਪਨ ਜਿੰਮ ਲੋਕਾਂ ਨੂੰ ਸਮਰਪਿਤ ਕਰਨ ਵੇਲੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤਾ ਤੰਦਰੁਸਤ ਪੰਜਾਬ ਮਿਸ਼ਨ ਦਾ ਉਦੇਸ਼ ਨਿੱਗਰ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਹੈ ਜਿਸ ਤਹਿਤ ਲੋਕਾਂ ਦੀ ਸਹੂਲਤ ਲਈ ਅਜਿਹੇ ਓਪਨ ਜਿੰਮ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਕਸਰਤ ਨਾਲ ਜੁੜ ਸਕਣ।

Advertisements

ਉਹਨਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਖੇਡਾਂ ਨਾਲ ਜੋੜਨ ਲਈ ਅਹਿਮ ਕਦਮ ਚੁਕਦਿਆਂ ਖੇਡ ਸਟੇਡੀਅਮ ਅਤੇ ਖੇਡ ਮੈਦਾਨ ਸਥਾਪਿਤ ਕਰਨ ਦਾ ਉਪਰਾਲਾ ਕੀਤਾ ਗਿਆ ਹੈ ਜਿਹੜਾ ਕਿ ਭਵਿੱਖ ਵਿੱਚ ਤੰਦਰੁਸਤ ਪੰਜਾਬ ਮਿਸ਼ਨ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗਾ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਐਸ.ਆਈ.ਡੀ.ਸੀ. ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਸੰਜੀਵ ਸਿੰਗਲਾ, ਅਨਿਲ ਅਗਰਵਾਲ, ਵਿਜੇ ਸੂਦ, ਮੁਨੀਸ਼ ਸਿੰਗਲਾ, ਅਰੁਣ ਗੁਪਤਾ, ਦੀਪਕ ਗੁਪਤਾ, ਰਾਜੀਵ ਸਿੰਗਲਾ, ਰਜਨੀਸ਼ ਸੂਦ, ਅਸ਼ਵਨੀ ਗਰਗ, ਜੇ.ਐਸ. ਚੌਹਾਨ ਅਤੇ ਰਾਜਪਾਲ ਅਗਰਵਾਲ ਵੀ ਮੌਜੂਦ ਸਨ।

LEAVE A REPLY

Please enter your comment!
Please enter your name here