ਨਵੋਦਿਆ ਵਿਦਿਆਲਿਆ ਵਿਚ ਛੇਵੀਂ ਤੇ ਨੋਵੀਂ ਜਮਾਤ ਦੇ ਦਾਖ਼ਲੇ ਲਈ 15 ਦਸੰਬਰ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਸਾਲ 2021-22 ਲਈ ਛੇਵੀਂ ਅਤੇ ਨੋਵੀਂ ਜਮਾਤ ਦੇ ਵਿਦਿਆਰਥੀਆਂ ਦੇ ਦਾਖ਼ਲੇ ਲਈ ਹੋਣ ਵਾਲੇ ਟੈਸਟ ਲਈ ਆਨਲਾਈਨ ਰਜਿਸਟ੍ਰੇਸ਼ਨ 15 ਦਸੰਬਰ 2020 ਤੱਕ www.navodaya.gov.in ਪੋਰਟਲ ਉੱਤੇ ਆਨਲਾਈਨ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਮੈਜਿਸਟਰੇਟ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਛੇਵੀਂ ਜਮਾਤ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲੇ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿੱਚ 5ਵੀਂ ਜਮਾਤ ਵਿੱਚ ਪੜਦਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਮੀਦਵਾਰ ਦਾ ਜਨਮ 01-05-2008 ਅਤੇ 30-04-2012 (ਦੋਵੇਂ ਦਿਨ ਵਿੱਚ ਸ਼ਾਮਲ ਹੋਣਗੇ) ਨੂੰ ਹੋਣਾ ਚਾਹੀਦਾ ਹੈ।

Advertisements

ਇਸੇ ਤਰਾਂ ਨੋਵੀਂ ਜਮਾਤ ਵਿਚ ਦਾਖਲਾ ਲੈਣ ਲਈ ਜ਼ਿਲੇ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿੱਚ 8ਵੀਂ ਜਮਾਤ ਵਿੱਚ ਪੜਦਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਮੀਦਵਾਰ ਦਾ ਜਨਮ 01-05-2005 ਅਤੇ 30-04-2009 (ਦੋਵੇਂ ਦਿਨ ਵਿੱਚ ਸ਼ਾਮਲ ਹੋਣਗੇ) ਨੂੰ ਹੋਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਦਾਖਲੇ ਲਈ ਜੈ.ਐਨ.ਵੀ ਸਲੈਕਸ਼ਨ ਟੈਂਸਟ ਹੋਵੇਗਾ ਜਿਸ ਦੀ ਆਨਲਾਈਨ ਰਜਿਸਟਰੇਸ਼ਨ ਲਈ 15 ਦਸੰਬਰ ਆਖਰੀ ਤਾਰੀਕ ਹੈ। ਉਨਾਂ ਦੱਸਿਆ ਕਿ ਛੇਵੀਂ ਜਮਾਤ ਵਿਚ ਦਾਖਲੇ ਲਈ 10 ਅਪ੍ਰੈਲ 2021 ਨੂੰ ਟੈਸਟ ਲਿਆ ਜਾਵੇਗਾ ਅਤੇ ਨੋਵੀਂ ਜਮਾਤ ਵਿਚ ਦਾਖਲੇ ਲਈ 13 ਫਰਵਰੀ 2021 ਨੂੰ ਟੈਸਟ ਲਿਆ ਜਾਵੇਗਾ। ਉਨਾਂ ਦੱਸਿਆ ਕਿ ਵਿਸਥਾਰ ਵਿੱਚ ਨੋਟੀਫਿਕੇਸ਼ਨ ਸਮੇਤ ਟੈਸਟ ਪੈਟਰਨ ਜਾਂ ਕਿਸੇ ਵੀ ਹੋਰ ਜਾਣਕਾਰੀ ਲਈ  www.navodaya.gov.in  ਪੋਰਟਲ ਤੇ ਵਿਜਿਟ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here