ਸਿੱਖਿਆ ਮੰਤਰੀ ਦੇ ਕੀਤੇ ਵਾਅਦਿਆਂ ਦੇ ਲੋਲੀਪੋਪ ਵਾਪਿਸ ਮੋੜਨ ਮੰਤਰੀ ਦੇ ਘਰ ਜਾਣਗੇ ਮਿਡ ਦੇ ਮੀਲ ਕਰਮਚਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਵ ਸਿੱਖਿਆ ਅਭਿਆਨ ਤੇ ਮਿਡ ਡੇ ਮੀਲ ਦਫਤਰੀ ਕਰਮਚਾਰੀਆਂ ਨੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਲੰਬੇ ਸਮੇਂ ਤੋਂ ਕੀਤੇ ਵਾਅਦਿਆਂ ਦੇ ਪੂਰੇ ਨਾ ਹੋਣ ਤੋਂ ਖਫਾ ਹੋ ਕੇ ਐਲਾਨ ਕੀਤਾ ਹੈ ਕਿ ਲੰਬੇ ਸਮੇਂ ਤੋਂ ਸਿੱਖਿਆ ਮੰਤਰੀ ਮੁਲਾਜ਼ਮਾਂ ਨੂੰ ਲਾਰੇ ਲਗਾ ਕੇ ਲੋਲੀਪੋਪ ਦੇ ਰਹੇ ਹਨ। ਜਿਸ ਕਰਕੇ ਮੁਲਾਜ਼ਮਾਂ ਨੇ ਫੈਸਲਾ ਕੀਤਾ ਹੈ ਕਿ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਮੁਲਾਜ਼ਮ 12 ਦਸੰਬਰ ਨੂੰ ਸੂਬਾ ਪੱਧਰੀ ਇਕੱਠ ਕਰਕੇ ਸਿੱਖਿਆ ਮੰਤਰੀ ਦੇ ਵਾਅਦਿਆ ਦੇ ਲਾਲੀਪੌਪ ਸਿੱਖਿਆ ਮੰਤਰੀ ਨੂੰ ਵਾਪਿਸ ਮੋੜਨ ਉਨਾਂ ਦੇ ਘਰ ਸੰਗਰੂਰ ਜਾਣਗੇ ।ਸਿੱਖਿਆ ਵਿਭਾਗ ਵੱਲੋਂ ਸਮੇਂ-ਸਮੇਂ ਤੇ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੱਕਾ ਤਾਂ ਕੀਤਾ ਹੈ ਪਰ ਹਰ ਵਾਰ ਦਫਤਰੀ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਗਿਆ ਹੈ।

Advertisements

ਪੰਜਾਬ ਸਰਕਾਰ ਵੱਲੋਂ ਸਾਲ 2018 ਦੌਰਾਨ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ 1 ਅਪ੍ਰੈਲ 2018 ਤੋਂ ਵਿਭਾਗ ਵਿਚ ਪੱਕੇ ਕਰ ਦਿੱਤਾ ਗਿਆ, ਪਰ ਇਸ ਵਾਰ ਵੀ ਦਫਤਰੀ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਗਿਆ, ਜਿਸ ਤੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਸਿਰਫ ਅਧਿਆਪਕਾਂ ਦਾ ਹੀ ਵਿਭਾਗ ਹੈ ਅਤੇ ਇਸ ਵਿਚ ਸਿਰਫ ਤੇ ਸਿਰਫ ਅਧਿਆਪਕਾਂ ਦੀ ਹੀ ਸੁਣਵਾਈ ਹੁੰਦੀ ਹੈ। ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਮੁਲਾਜ਼ਮ ਆਗੂ ਜਿਲਾ ਪ੍ਰਧਾਨ ਗੁਰਜਿੰਦਰ ਸਿੰਘ ਬਣਵੈਤ ਨੇ ਕਿਹਾ ਕਿ ਅਧਿਆਪਕਾਂ ਨੂੰ ਰੈਗੂਲਰ ਕਰਨ ਤੋਂ ਬਾਅਦ ਵੀ ਤਕਰੀਬਨ ਢਾਈ ਸਾਲਾਂ ਦੋਰਾਨ ਸਿੱਖਿਆ ਮੰਤਰੀ ਵਿਜ ੈਇੰਦਰ ਸਿੰਗਲਾ ਨਾਲ ਅਣਗਿਣਤ ਮੀਟਿੰਗ ਹੋਈਆ ਹਨ, ਜਿਸ ਵਿਚ ਹਰ ਵਾਰ ਉਨਾਂ ਵੱਲੋਂ ਕਿਹਾ ਗਿਆ ਕਿ ਅਸੀ ਤੁਹਾਨੁੰ ਪੱਕਾ ਕਰਨ ਲਈ ਕਾਰਵਾਈ ਕਰ ਰਹੇ ਹਾਂ ਅਤੇ ਅਗਲ਼ੀ ਕੈਬਿਨਟ ਮੀਟਿੰਗ ਵਿਚ ਤੁਹਾਨੂੰ ਪੱਕਾ ਕਰਨ ਦਿੱਤਾ ਜਾਵੇਗਾ ਪਰ ਸਿੱਖਿਆ ਮੰਤਰੀ ਦੇ ਇਹ ਲਾਰੇ ਸੁਣਦੇ-ਸੁਣਦੇ ਢਾਈ ਸਾਲ ਬੀਤ ਗਏ ਹਨ ਅਤੇ ਮੁਲਾਜ਼ਮਾਂ ਦੇ ਸਬਰ ਦਾ ਬੰਨ ਟੁੱਟ ਗਿਆ ਹੈ।

ਆਗੂਆ ਨੇ ਦੱਸਿਆ ਕਿ ਕਰਮਚਾਰੀਆ ਨੂੰ ਰੈਗੂਲਰ ਕਰਨ ਲਈ ਵਿੱਤ ਵਿਭਾਗ ਵੱਲੋਂ ਦਸੰਬਰ 2019 ਵਿਚ ਪ੍ਰਵਾਨਗੀ ਮਿਲ ਚੁੱਕੀ ਹੈ ਪਰ ਇਸ ਦੇ ਬਾਵਜੂਦ ਵੀ ਇਕ ਸਾਲ ਬੀਤਣ ਨੂੰ ਆਇਆ ਹੈ ਤੇ ਕਰਮਚਾਰੀਆ ਨੂੰ ਰੈਗੂਲਰ ਨਹੀ ਕੀਤਾ ਜਾ ਰਿਹਾ। ਆਗੂਆ ਨੇ ਕਿਹਾ ਕਿ ਨਾ ਤਾਂ ਕਰਮਚਾਰੀਆ ਨੂੰ ਰੈਗੂਲਰ ਕੀਤਾ ਜਾ ਰਿਹਾ ਹੈ ਉਲਟਾ ਕਰਮਚਾਰੀਆ ਦੀ ਤਨਖਾਹ ਵਿਚ ਕਟੌਤੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਨਿੱਤ ਦਿਹਾੜੇ ਕੋਈ ਨਾ ਕੋਈ ਫਰਮਾਨ ਜ਼ਾਰੀ ਕੀਤੇ ਜਾ ਰਹੇ ਹਨ ਜਿਸ ਤੋਂ ਸਮੂਹ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਆਗੂਆ ਨੇ ਕਿਹਾ ਕਿ 12 ਦਸੰਬਰ ਨੂੰ ਸੂਬੇ ਭਰ ਦੇ ਮੁਲਾਜ਼ਮ ਸੰਗਰੂਰ ਵਿਖੇ ਇਕੱਠੇ ਹੋ ਕੇ ਸਿੱਖਿਆ ਮੰਤਰੀ ਦੇ ਘਰ ਵੱਲ ਮਾਰਚ ਕਰਨਗੇ। ਇਸ ਮੌਕੇ ਤੇ ਚੇਤਨ ਸ਼ਰਮਾ, ਸੁਰਿੰਦਰ ਕੁਮਾਰ, ਰਕੇਸ਼ ਕੁਮਾਰ, ਸੰਜੀਵ ਕੁਮਾਰ, ਦਿਲਬਾਗ ਸਿੰਘ, ਨਿਰਮਵਾ ਦੇਵੀ, ਕੰਚਨ ਬਾਲਾ, ਅੰਜੂ ਸੈਣੀ, ਅੰਕੁਰ ਸ਼ਰਮਾ, ਵੰਦਨਾ, ਗੁਰਵਿੰਦਰ ਸਿੰਘ, ਮਨਜੀਤ ਕੌਰ, ਧੀਰਜਵੰਦਨਾ, ਰੀਨਾ ਦੇਵੀ, ਜਗਦੀਪ ਕੌਰ, ਸੁਖਦੀਪ ਕੌਰ, ਦਵਿੰਦਰ ਸਿੰਘ, ਕੰਪਿਊਟਰ ਅਪਰੇਟਰ ਹਾਜਿਰ ਸਨ।

LEAVE A REPLY

Please enter your comment!
Please enter your name here