ਜਿਲੇ ਵਿੱਚ 35 ਨਵੇਂ ਪਾਜੇਟਿਵ ਕੇਸ ਆਉਣ ਨਾਲ ਗਿਣਤੀ ਹੋਈ 7261

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1538 ਨਵੇਂ ਸੈਂਪਲ ਲੈਣ ਨਾਲ ਅਤੇ 1770 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 35 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7261 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 207734 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 200048 ਸੈਂਪਲ ਨੈਗਟਿਵ  ਜਦਕਿ 1851  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 272 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ  ਹੈ 245 ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6744 ਹਨ  । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 35 ਪਾਜੇਟਿਵ ਕੇਸ ਆਏ ਹਨ  , ਹੁਸ਼ਿਆਰਪੁਰ ਸ਼ਹਿਰ 11 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ  24 ਪਾਜੇਟਵ ਮਰੀਜ ਹਨ । ਹੁਸ਼ਿਆਰਪੁਰ ਜਿਲੇ ਵਿੱਚ ਕੋਰੋਨਾ ਨਾਲ ਅੱਜ ਕੋਈ ਮੋਤ ਨਹੀ ਹੋਈ  ਹੈ ।  ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here