ਸਿੱਖਿਆ ਅਫਸ਼ਰ ਨੇ ਪ੍ਰਾਇਮਰੀ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਲਈ ਕੀਤੀ ਰੀਵਿਓ ਮੀਟਿੰਗ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਬਲਦੇਵ ਰਾਜ ਦੀ ਅਗਵਾਈ ਹੇਠ ਜਿਲੇ ਦੇ ਸਮੂਹ ਬੀਪੀਈਓ, ਸੀਐਚਟੀ ਅਤੇ ਪੜੋ ਪੰਜਾਬ ਪੜਾਓ ਪੰਜਾਬ ਟੀਮ ਦੀ ਮੀਟਿੰਗ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੀ ਗਈ। ਮੀਟਿੰਗ ਵਿੱਚ ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ, ਪੜੋ ਪੰਜਾਬ ਪੜਾਓ ਪੰਜਾਬ ਕੋਆਰਡੀਨੇਟਰ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਬੀਪੀਈਓ ਰਾਕੇਸ ਠਾਕੁਰ, ਕੁਲਦੀਪ ਸਿੰਘ, ਕਾਰਜਕਾਰੀ ਬੀਪੀਈਓ ਤਿਲਕ ਰਾਜ, ਰਿਸਮਾਂ ਦੇਵੀ, ਵਿਜੇ ਕੁਮਾਰ, ਵਿਜੇ ਸਿੰਘ ਅਤੇ ਜਿਲਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਵਿਸੇਸ ਤੌਰ ਤੇ ਸਾਮਲ ਹੋਏ।

Advertisements

ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਬਲਦੇਵ ਰਾਜ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਕਿਹਾ ਕਿ ਵਿਭਾਗ ਵੱਲੋਂ ਸਕੂਲਾਂ ਦੀ ਨੁਹਾਰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਲਈ ਸਕੂਲ ਮੁਖੀ ਵਿਭਾਗ ਵੱਲੋਂ ਭੇਜੀ ਜਾ ਰਹੀ ਗ੍ਰਾਂਟ ਨੂੰ ਵਿਭਾਗੀ ਨਿਯਮਾਂ ਅਨੁਸਾਰ ਖਰਚ ਕਰਨ। ਵਿਭਾਗ ਵੱਲੋਂ ਸਕੂਲਾਂ ਦੀ ਗ੍ਰੇਡਿੰਗ ਕਰਨ ਲਈ ਸਮਾਰਟ ਸਕੂਲ ਪੈਰਾਮੀਟਰ ਤੈਅ ਕੀਤੇ ਗਏ ਹਨ। ਸਕੂਲ ਮੁਖੀਆਂ ਵੱਲੋਂ ਜਿਸ ਤਰਾਂ ਸਮਾਰਟ ਸਕੂਲ ਸਟੇਜ-1 ਦੇ ਪੈਰਾਮੀਟਰ ਪੂਰੇ ਕੀਤੇ ਗਏ ਹਨ ਉਸੇ ਹੀ ਉਤਸਾਹ ਨਾਲ ਵਿਭਾਗ ਵੱਲੋਂ ਨਿਸਚਿਤ ਕੀਤੇ ਗਏ ਸਟੇਜ -2 ਦੇ ਪੈਰਾਮੀਟਰ ਵੀ ਪੂਰੇ ਕੀਤੇ ਜਾਣ। ਵਿਭਾਗ ਵੱਲੋਂ ਮਿਸਨ ਸੱਤ ਪ੍ਰਤਿਸਤ ਸੁਰੂ ਕੀਤਾ ਗਿਆ ਹੈ ਜਿਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਆਪਕ ਨੂੰ ਮਾਪਿਆਂ ਨਾਲ ਰਾਬਤਾ ਕਾਇਮ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਉਹਨਾਂ ਨੂੰ ਮਿਸਨ ਸੱਤ ਪ੍ਰਤਿਸਤ ਬਾਰੇ ਜਾਗਰੂਕ ਕੀਤਾ ਜਾਵੇ।

ਪੜੋ ਪੰਜਾਬ ਪੜਾਓ ਪੰਜਾਬ ਕੋਆਰਡੀਨੇਟਰ ਵਨੀਤ ਮਹਾਜਨ ਅਤੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ ਨੇ ਕਿਹਾ ਕਿ ਜਿਲੇ ਦੇ ਸਾਰੇ ਸਰਕਾਰੀ ਸਕੂਲ ਵਿੱਚ ਇੰਗਲਿਸ ਮੀਡੀਅਮ ਸੁਰੂ ਕੀਤਾ ਗਿਆ ਹੈ। ਸਾਰੇ ਹੀ ਬੱਚਿਆਂ ਦੀ ਯੂਨੀਫਾਰਮ ਸਮਾਰਟ ਹੋਵੇ ਅਤੇ ਯੂਨੀਫਾਰਮ ਵਿੱਚ ਟਾਈ ਬੈਲਟ ਲਾਜਮੀ ਹੋਵੇ। ਉਹਨਾਂ ਵੱਲੋਂ ਇਸ ਮੌਕੇ ਤੇ ਇੰਗਲਿਸ ਬੁਸਟਰ ਕਲੱਬ, ਮਿਸਨ ਸੱਤ ਪ੍ਰਤਿਸਤ, ਸਕੂਲ ਦੀ ਸਾਫ ਸਫਾਈ, ਮਗਨਰੇਗਾ ਤਹਿਤ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਨਬਾਰਡ ਅਧੀਨ ਚੱਲ ਰਹੇ ਨਵੇਂ ਕਮਰਿਆਂ ਬਾਰੇ ਪੂਰੀ ਰਿਪੋਰਟ ਪ੍ਰਾਪਤ ਕਰਕੇ ਉਹਨਾਂ ਨੂੰ ਹੋਰ ਵੀ ਉਤਸਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

LEAVE A REPLY

Please enter your comment!
Please enter your name here