ਜਿਲੇ ਵਿੱਚ ਆਏ 24 ਨਵੇਂ ਪਾਜੇਟਿਵ ਕੇਸ, 1 ਦੀ ਮੋਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1705 ਨਵੇਂ ਸੈਂਪਲ ਲੈਣ ਨਾਲ ਅਤੇ 1536 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ  24 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7301 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 211012 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 202420 ਸੈਂਪਲ  ਨੈਗਟਿਵ,  ਜਦਕਿ 2731  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 277 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 194,  ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6830 ਹਨ  ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 24 ਪਾਜੇਟਿਵ ਕੇਸ ਆਏ ਹਨ , ਹੁਸ਼ਿਆਰਪੁਰ ਸ਼ਹਿਰ 08 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ  16 ਪਾਜੇਟਵ ਮਰੀਜ ਹਨ  । ਹੁਸ਼ਿਆਰਪੁਰ ਜਿਲੇ ਵਿੱਚ ਕੋਰੋਨਾ ਨਾਲ ਅੱਜ 01 ਮੋਤ ਹੋਈ ਹੈ 81 ਸਾਲਾ ਵਿਆਕਤੀ ਵਾਸੀ ਚੱਕ ਨਰਿਆਲਾ ਮੌਤ ਹੋਈ ਹੈ ਆਈ. ਵੀ. ਵਾਈ. ਹਸਪਤਾਲ ਨਵਾਂ ਸਹਿਰ । ਸਿਵਲ ਸਰਜਨ ਨੇ ਲੋਕਾ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here