ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਮਲਿਕਪੁਰ ਵਿਖੇ ਕਰਵਾਇਆ ਗਿਆ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ

ਪਠਾਨਕੋਟ (ਦ ਸਟੈਲਰ ਨਿਊਜ਼)। ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਕੰਵਲਜੀਤ ਸਿੰਘ ਬਾਜਵਾ, ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੀ ਅਗਵਾਈ ਹੇਠ ਅੱਜ ਮਿਤੀ 12-12-2020 ਨੂੰ ਬਲਜਿੰਦਰ ਸਿੰਘ, ਜਿਲਾ ਜੱਜ (ਫੈਮਲੀ ਕੋਰਟ), ਅਵਤਾਰ ਸਿੰਘ (ਵਧੀਕ ਜਿਲਾ ਅਤੇ ਸੈਸ਼ਨ ਜੱਜ), ਪਰਿੰਦਰ ਸਿੰਘ (ਸਿਵਲ ਜੱਜ (ਸੀਨੀਅਰ ਡਿਵੀਜਨ), ਕਮਲਦੀਪ ਸਿੰਘ ਧਾਲੀਵਾਲ (ਸੀ.ਜੇ.ਐਮ.), ਹੇਮ ਅਮ੍ਰਿਤ ਮਾਹੀ (ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ), ਰਜਿੰਦਰਪਾਲ ਸਿੰਘ ਗਿਲ (ਸਿਵਲ ਜੱਜ (ਜੂਨੀਅਰ ਡਿਵੀਜਨ)) ਅਤੇ ਕਰਨ ਅਗਰਵਾਲ  (ਸਿਵਲ ਜੱਜ (ਜੂਨੀਅਰ  ਡਿਵੀਜਨ)) ਕੋਰਟਾ ਦੇ 8 ਬੈਂਚ ਬਣਾਏ ਗਏ। ਜਿਸ ਵਿਚ ਹਰ ਇਕ ਬੈਂਚ ਦੇ ਨਾਲ ਦੋ ਮੈਂਬਰਾ ਦੀ ਡਿਊਟੀ ਲਗਾਈ। ਇਸ ਮੋਕੇ ਤੇ ਜਤਿੰਦਰ ਪਾਲ ਸਿੰਘ, ਸੈਕਟਰੀ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੀ ਮੋਜੂਦ ਸਨ।

Advertisements

ਇਸ ਮੋਕੇ ਇਸ ਨੈਸ਼ਨਲ ਲੋਕ ਅਦਾਲਤ ਵਿਚ ਹਰ ਤਰਾਂ ਦੇ ਮਾਮਲੇ ਦੇ ਕੇਸ ਕਚਿਹਰੀਆਂ ਵਿਚ ਚੱਲ ਰਹੇ ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ। ਇਸ ਨੈਸਨਲ ਲੋਕ ਅਦਾਲਤ ਵਿਚ ਕੁੱਲ 1800 ਕੇਸ ਰਖੇ ਗਏ ਸਨ ਜਿਸ ਵਿੱਚ ਕੁੱਲ 582 ਕੇਸਾਂ ਦਾ ਮੋਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਵੱਖ-ਵੱਖ ਕੇਸਾਂ ਵਿਚ ਕੁਲ 7,75,34,336 ਕਰੋੜ ਰੁਪਏ ਦਾ ਅਵਾਡਰ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਮੌਜੂਦ ਲੋਕਾਂ ਨੂੰ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਿਆ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਲੋਕ ਅਦਾਲਤਾਂ ਰਾਹੀਂ ਹੋਣ ਵਾਲੇ ਫੈਸਲੇ ਦੋਵਾਂ ਧਿਰਾਂ ਦੀ ਰਜ਼ਾਮੰਦੀ ਨਾਲ ਹੁੰਦੇ ਹਨ ਜਿਸ ਨਾਲ ਆਪਸੀ ਭਾਈਚਾਰਾ ਵੱਧਦਾ ਹੈ ਅਤੇ ਇਸ ਫੈਸਲੇ ਵਿਰੁੱਧ ਕੋਈ ਵੀ ਅਪੀਲ ਦਾਇਰ ਨਹੀਂ ਹੋ ਸਕਦੀ ਅਤੇ ਇਹ ਸਿਵਲ ਕੋਰਨ ਵਲੋ ਪਾਸ ਕੀਤੀ ਗਈ ਡਿਕਰੀ ਦੇ ਸਮਾਨ ਹੈ।

LEAVE A REPLY

Please enter your comment!
Please enter your name here