24 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 7325 ਕੁੱਲ ਮੌਤਾਂ ਦੀ ਗਿਣਤੀ ਹੋਈ 279

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) । ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1462 ਨਵੇਂ ਸੈਪਲ ਲੈਣ  ਨਾਲ ਅਤੇ 1430 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 24  ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7325 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 212474 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  203856 ਸੈਪਲ  ਨੈਗਟਿਵ,  ਜਦ ਕਿ 2742  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 279 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ   ਹੈ 181 ,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6865 ਹਨ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 24 ਪਾਜੇਟਿਵ ਕੇਸ ਆਏ ਹਨ। ਹੁਸ਼ਿਆਰਪੁਰ ਸ਼ਹਿਰ 7 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ  17 ਪਾਜੇਟਵ ਮਰੀਜ ਹਨ । ਹੁਸ਼ਿਆਰਪੁਰ ਜਿਲੇ ਵਿੱਚ ਕੋਰੋਨਾ ਨਾਲ ਅੱਜ ਦੋ ਮੋਤਾਂ ਹੋਈਆ ਹਨ 70 ਸਾਲਾ ਵਿਆਕਤੀ ਵਾਸੀ ਚੱਕ ਤਲਵੰਡੀ ਗੋਨੀ  ਮੌਤ ਘਰ ਵਿੱਚ ਹੋਈ ਹੈ (2) 70 ਸਾਲਾ ਔਰਤ ਵਾਸੀ ਜਗਤਪੁਰਾ ਹੁਸ਼ਿਆਰਪੁਰ ਵਾਸੀ ਸਿਵਲ ਹਸਪਤਾਲ ਹੁਸ਼ਿਆਰਪੁਰ,  ਸਿਵਲ ਸਰਜਨ ਨੇ ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

LEAVE A REPLY

Please enter your comment!
Please enter your name here