ਜਿਲੇ ਵਿੱਚ ਆਏ 25 ਨਵੇਂ ਪਾਜੇਟਿਵ ਕੇਸ, 3 ਦੀ ਮੋਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 751 ਨਵੇਂ ਸੈਂਪਲ ਲੈਣ ਨਾਲ ਅਤੇ 1663 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 25 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7350 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 213225 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  205504 ਸੈਪਲ  ਨੈਗਟਿਵ,  ਜਦ ਕਿ 1830  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 282 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 168 ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6900 ਹਨ  ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 25 ਪਾਜੇਟਿਵ ਕੇਸ ਆਏ ਹਨ , ਹੁਸ਼ਿਆਰਪੁਰ ਸ਼ਹਿਰ 10 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ  15 ਪਾਜੇਟਵ ਮਰੀਜ ਹਨ  । ਹੁਸ਼ਿਆਰਪੁਰ ਜਿਲੇ ਵਿੱਚ ਕੋਰੋਨਾ ਨਾਲ ਅੱਜ ਤਿੰਨ ਮੋਤਾਂ ਹੋਈਆ ਹਨ 82 ਸਾਲਾ ਵਿਆਕਤੀ ਵਾਸੀ ਮਾਨਵਤਾ ਨਗਰ ਹੁਸ਼ਿਆਰਪੁਰ   ਮੌਤ ਡੀ ਐਮ ਸੀ ਲੁਧਿਆਣਾ ਵਿਖੇ  ਹੋਈ ਹੈ (2) 78 ਸਾਲਾ ਔਰਤ ਵਾਸੀ ਹਰਿਆਣਾ ਮੋਤ ਨਿਜੀ ਹਸਪਤਾਲ ਜਲੰਧਰ  (3) 48 ਸਾਲਾ ਵਿਆਕਤੀ ਵਾਸੀ  ਕੰਗ ਮੋਤ ਸਿਵਲ ਹਸਪਤਾਲ ਜਲੰਧਰ ਵਿਖੇ ਹੋਈ ।  ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here