ਪਠਾਨਕੋਟ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪਰਬ ਨੂੰ ਸਮਰਪਿਤ ਪੀਪੀਟੀ ਮੇਕਿੰਗ ਮੁਕਾਬਲੇ ਸਫਲਤਾ ਪੂਰਵਕ ਸੰਪੰਨ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਵਿੱਚੋਂ ਜਿਲਾ ਪੱਧਰੀ ਪੀਪੀਟੀ ਮੇਕਿੰਗ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋ ਗਏ ਹਨ। ਵਿਭਾਗ ਵੱਲੋਂ ਜਿਲਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ।

Advertisements

ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਪੀਪੀਟੀ ਮੇਕਿੰਗ ਮੁਕਾਬਲਿਆਂ ਵਿੱਚ ਜਿਲਾ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ। ਜਿਲਾ ਸਿੱਖਿਆ ਅਫਸਰ ਵਰਿੰਦਰ ਪਰਾਸਰ ਅਤੇ ਜਿਲਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਈ ਗਈ ਜਿਲਾ ਪੱਧਰੀ ਪ੍ਰਤੀਯੋਗਿਤਾ ਦੇ ਜੇਤੂਆਂ ਤੇ ਉਨਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਜਿਲਾ ਪੱਧਰ ਦੇ ਜੇਤੂ ਵਿਦਿਆਰਥੀ ਇਸ ਤੋਂ ਬਾਅਦ ਰਾਜ ਪੱਧਰ ‘ਤੇ ਪੀਪੀਟੀ ਮੁਕਾਬਲਿਆਂ ਵਿੱਚ ਭਾਗ ਲੈਣਗੇ।

ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕੀ ਪ੍ਰਾਇਮਰੀ ਵਰਗ ਦੇ ਪੀਪੀਟੀ ਮੇਕਿੰਗ ਮੁਕਾਬਲਿਆਂ ਵਿੱਚ ਜਿਲੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਅਤੇ ਫਲਸਫੇ ਸੰਬੰਧੀ ਪੀਪੀਟੀ ਤਿਆਰ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸਵਰ ਸਲਾਰੀਆ, ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਮੇਸ ਲਾਲ ਠਾਕੁਰ, ਵਿੱਦਿਅਕ ਮੁਕਾਬਲੇ ਨੋਡਲ ਅਫਸਰ (ਐਲੀ.) ਸ. ਕੁਲਦੀਪ ਸਿੰਘ ਅਤੇ ਨੋਡਲ ਅਫਸਰ (ਸੈ.) ਡਾ. ਪਵਨ ਸੈਹਰਿਆ, ਜਿਲਾ ਕੋਆਰਡੀਨੇਟਰ ਪੜ•ੋਂ ਪੰਜਾਬ ਪੜਾਓ ਪੰਜਾਬ ਵਨੀਤ ਮਹਾਜਨ, ਸਹਾਇਕ ਜਿਲਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ, ਡੀਐਸਐਮ ਬਲਵਿੰਦਰ ਸੈਣੀ, ਜਿਲਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here