ਪਠਾਨਕੋਟ: ਫੋਟੋ ਵੋਟਰ ਸੂਚੀ ਦੀ ਸੁਧਾਈ ਲਈ ਦਾਅਵੇ ਤੇ ਇਤਰਾਜ ਪ੍ਰਾਪਤ ਕਰਨ ਦੀ ਅੰਤਿਮ ਮਿਤੀ 15 ਦਸੰਬਰ

ਪਠਾਨਕੋਟ (ਦ ਸਟੈਲਰ ਨਿਊਜ਼)। ਡਾ. ਨਿਧੀ ਕਾਮੂਦ ਐਸ.ਡੀ.ਐਮ.-ਕਮ-ਈ.ਆਰ.ਓ. 001 ਸੁਜਾਨਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ 01.01.2021 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਵਿਸੇਸ ਸਰਸਰੀ ਸੁਧਾਈ ਸਬੰਧੀ ਆਮ ਜਨਤਾ ਪਾਸੋਂ ਦਾਅਵੇ ਇਤਰਾਜ ਜੋ ਕਿ ਮਿਤੀ 16.11.2020 ਤੋਂ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਭਾਰਤ ਚੋਣ ਕਮਿਸਨ ਵੱਲੋਂ ਨਿਰਧਾਰਿਤ ਸਡਿਊਲ ਅਨੁਸਾਰ ਦਾਅਵੇ/ਇਤਰਾਜ ਪ੍ਰਾਪਤ ਕਰਨ ਦੀ ਅੰਤਿਮ ਮਿਤੀ 15 ਦਸੰਬਰ, 2020 ਹੈ।

Advertisements

ਉਨਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਲਈ ਦਾਅਵੇ/ਇਤਰਾਜ ਪ੍ਰਾਪਤ ਕਰਨ ਲਈ ਕੇਵਲ 3 ਤੋਂ 4 ਦਿਨ ਦਾ ਸਮਾਂ ਬਾਕੀ ਹੈ, ਇਸ ਨੂੰ ਮੁੱਖ ਰੱਖਦਿਆਂ ਹੋਇਆਂ ਉਨਾਂ ਵੱਲੋਂ ਵਿਧਾਨ ਸਭਾ ਚੋਣ ਹਲਕਾ,001 ਸੁਜਾਨਪੁਰ ਦੀ ਸਮੂਹ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਵੋਟ ਬਣਵਾਉਣ, ਕਟਵਾਉਣ ਜਾਂ ਵੋਟਾਂ ਦੇ ਵੇਰਵਿਆਂ ਵਿੱਚ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਨਿਰਧਾਰਿਤ ਫਾਰਮ ਸਮੇਤ ਲੋੜੀਂਦੇ ਦਸਤਾਵੇਜ (ਰੰਗੀਨ ਪਾਸਪੋਰਟ ਸਾਈਜ ਫੋਟੋ, ਜਨਮ ਮਿਤੀ, ਰਿਹਾਇਸ ਦੇ ਪਤੇ ਦਾ ਪ੍ਰਮਾਣ ਅਤੇ ਆਪਣੇ ਪਰਿਵਾਰਿਕ ਮੈਂਬਰ (ਜਿਸ ਦੀ ਪਹਿਲਾਂ ਤੋਂ ਵੋਟ ਬਣੀ ਹੈ) ਦੇ ਵੋਟਰ ਫੋਟੋ ਸਨਾਖਤੀ ਕਾਰਡ ਦੀ ਫੋਟੋ ਕਾਪੀ) ਬੀ.ਐਲ.ਓਜ./ਚੋਣਕਾਰ ਰਜਿਸਟ੍ਰੇਸਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸਨ ਅਫਸਰਾਂ ਦੇ ਦਫਤਰਾਂ ਵਿੱਚ ਜਮਾਂ ਕਰਵਾਉਣ।

ਉਨਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਨਲਾਈਨ ਵਿਧੀ ਰਾਹੀਂ ਚੋਣ ਕਮਿਸਨ ਵੱਲੋਂ ਤਿਆਰ ਕੀਤੇ ਗਏ ਵੋਟਰ ਪੋਰਟਲ (https://voterportal.eci.gov.in)ਤੇ ਵੀ ਨਵੀਂ ਵੋਟ ਬਣਵਾਉਣ/ਕਟਵਾਉਣ ਜਾਂ ਸੋਧ ਕਰਵਾਉਣ ਲਈ ਅਪਲਾਈ ਕਰ ਸਕਦਾ ਹੈ।    

LEAVE A REPLY

Please enter your comment!
Please enter your name here