
ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹਰ ਜ਼ਿਲੇ ਵਿੱਚ ਅੰਗਹੀਣਾਂ ਲਈ ਸੰਸਾਰ ਦਿਵਸ ਮਨਾਇਆ ਜਾਂਦਾ ਹੈ। ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਠਾਨਕੋਟ ਵੱਲੋਂ ਜ਼ਿਲਾ ਸਮਾਜਿੱਕ ਅਤੇ ਸੁਰੱਖਿਆ ਅਫਸਰ, ਪਠਾਨਕੋਟ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਸੁਜਾਨਪੁਰ ਦੇ ਸਹਿਯੋਗ ਨਾਲ ਦਿਵਿਆਂਗ ਪ੍ਰਾਰਥੀਆਂ ਲਈ ਅੱਜ ਮਿਤੀ 14-12-2020 ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ, ਸੁਜਾਨਪੁਰ ਵਿਖੇ ਸੰਸਾਰ ਦਿਵਸ ਮਨਾਇਆ ਗਿਆ।

ਜਿਕਰਯੋਗ ਹੈ ਕਿ ਦਿਵਿਆਂਗ ਪ੍ਰਾਰਥੀਆਂ ਲਈ ਸੰਸਾਰ ਦਿਵਸ ਮਨਾਉਣ ਦਾ ਮੁੱਖ ਮੰਤਵ ਸਰਕਾਰ ਦੀਆਂ ਦਿਵਿਆਂਗ ਪ੍ਰਾਰਥੀਆਂ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਣੂ ਕਰਵਾਉਣਾ ਹੁੰਦਾ ਹੈ। ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਪਠਾਨਕੋਟ ਤੋਂ ਰਾਕੇਸ਼ ਕੁਮਾਰ, ਪਲੇਸਮੈਂਟ ਅਫਸਰ ਨੇ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਵੱਲੋਂ ਹਰ ਜਿਲੇ ਵੱਚ ਸਥਾਪਿਤ ਕੀਤੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਦਿਵਿਆਂਗ ਪ੍ਰਾਰਥੀਆਂ ਲਈ ਵੱਖ-ਵੱਖ ਵਿਭਾਗਾਂ ਦੀਆ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨੌਕਰੀਆਂ ਵਿੱਚ ਰਾਖਵਾਂਕਰਨ ਬਾਰੇ ਜਾਣੂ ਕਰਵਾਇਆ ਗਿਆ। ਜ਼ਿਲਾ ਸਮਾਜਿੱਕ ਅਤੇ ਸੁਰੱਖਿਆ ਅਫਸਰ ਵੱਲੋਂ ਉਹਨਾਂ ਦੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦਿਵਿਆਂਗ ਦਿਵਸ ਦੌਰਾਨ 58 ਦਿਵਿਆਂਗ ਪ੍ਰਾਰਥੀਆਂ ਨੇ ਭਾਗ ਲਿਆ।











