ਕ੍ਰਿਸਮਿਸ ਤੇ ਨਵੇਂ ਸਾਲ ਮੌਕੇ 35 ਮਿੰਟ ਪਟਾਕੇ ਚਲਾਉਣ ਦੀ ਇਜਾਜ਼ਤ: ਡੀਐਮ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ (ਡੀਐੱਮ) ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ਜ਼ਿਲੇ ਦੇ ਅਧਿਕਾਰ ਖੇਤਰ ਵਿੱਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ਮੌਕੇ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾਈ ਹੈ। ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਲੋਕ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਜਸ਼ਨਾਂ ਮੌਕੇ ਰਾਤ 11.55 ਵਜੇ ਤੋਂ ਸਵੇਰੇ 12.30 ਵਜੇ ਤੱਕ (35 ਮਿੰਟ) ਪਟਾਕੇ ਚਲਾ ਸਕਦੇ ਹਨ ।ਉਨਾਂ ਕਿਹਾ ਕਿ ਸਿਰਫ ਗਰੀਨ ਪਟਾਕੇ (ਉਹ ਪਟਾਕੇ, ਜਿਨਾਂ ਵਿੱਚ ਬੇਰੀਅਮ ਸਾਲਟ ਜਾਂ ਐਂਟੀਮਨੀ, ਲਿਥੀਅਮ, ਮਰਕਰੀ, ਆਰਸੇਨਿਕ ਲੈਡ ਜਾਂ ਸਟਰੋਟੀਅਮ ਕ੍ਰੋਮੈਟ ਦੀ ਵਰਤੋਂ ਨਹੀਂ ਹੁੰਦੀ) ਨੂੰ ਵੇਚਣ ਅਤੇ ਵਰਤਣ ਦੀ ਆਗਿਆ ਦਿੱਤੀ ਜਾਵੇਗੀ।

Advertisements

ਥੋਰੀ ਨੇ ਕਿਹਾ ਕਿ ਸਾਈਲੈਂਸ ਜ਼ੋਨ (ਭਾਵ ਹਸਪਤਾਲ ਨੇੜੇ, ਵਿਦਿਅਕ ਸੰਸਥਾਵਾਂ, ਅਦਾਲਤਾਂ ਆਦਿ) ਵਿਚ ਅਤੇ ਸੁੱਚੀ ਪਿੰਡ ਦੀ ਹੱਦ ਦੇ ਅੰਦਰ ਅਤੇ ਆਈਓਸੀ, ਬੀਪੀਸੀਐਲ ਅਤੇ ਐਚਪੀਸੀਐਲ ਦੇ ਤੇਲ ਟਰਮੀਨਲਸ ਨੇੜਲੇ ਖੇਤਰਾਂ ਦੀ ਹੱਦ ਵਿਚ ਕਿਸੇ ਵੀ ਸਮੇਂ ਪਟਾਕੇ ਚਲਾਉਣ ‘ਤੇ ਪੂਰੀ ਤਰਾਂ ਪਾਬੰਦੀ ਹੈ।

ਉਨਾਂ ਕਿਹਾ ਕਿ ਲੋਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਮਨਜ਼ੂਰ ਕੀਤੇ ਸਮੇਂ ਤੋਂ ਇਲਾਵਾ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ।
ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਇਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here