ਫਿਰੋਜ਼ਪੁਰ: ਸੇਵਾ ਕੇਂਦਰਾ ਰਾਹੀਂ ਪੀਜੀਆਰਐਸ ਪੋਰਟਲ ਤੇ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਸ਼ਿਕਾਇਤਾਂ ਕੀਤੀਆਂ ਜਾ ਸਕਦੀਆਂ ਹਨ ਦਾਖਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸਰਕਾਰੀ ਵਿਭਾਗਾਂ ਨਾਲ ਸੰਬਧਿਤ ਲੋਕਾਂ ਦੀ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਕਰਨ ਲਈ ਸਰਕਾਰ ਵੱਲੋਂ ਇੱਕ ਨਵਾਂ ਪੋਰਟਲ ਪੀ.ਜੀ.ਆਰ.ਐਸ (ਪਬਲਿਕ ਗਰੀਵੈਂਨਸ ਰਿਡਰੈਸਲ ਸਿਸਟਮ) ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਤੇ ਜਿਥੇ ਲੋਕ ਖੁਦ ਵੀ ਆਪਣੀ ਸ਼ਿਕਾਇਤ ਦਰਜ ਕਰ ਸਕਦੇ ਹਨ ਉਥੇ ਹੀ ਹੁਣ ਆਪਣੇ ਨਜਦੀਕੀ ਸੇਵਾ ਕੇਂਦਰਾਂ ਰਾਹੀਂ ਵੀ ਇਸ ਪੋਰਟਲ ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

Advertisements

ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਵਿਭਾਗ ਨਾਲ ਸਬੰਧਿਤ ਕੋਈ ਸ਼ਿਕਾਇਤ ਦਰਜ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਨਜਦੀਕੀ ਸੇਵਾ ਕੇਂਦਰ ਵਿਚ ਜਾ ਕੇ ਸਰਕਾਰ ਵੱਲੋਂ ਬਣਾਏ ਗਏ ਪੀਜੀਆਰਐਸ ਪੋਰਟਲ ਵਿਚ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਹਨਾਂ ਦੱਸਿਆ ਕਿ ਸੇਵਾ ਕੇਂਦਰ ਰਾਹੀਂ ਪੀਜੀਆਰਐਸ ਪੋਰਟਲ ਤੇ ਸ਼ਿਕਾਇਤ ਦਰਜ ਕਰਨ ਲਈ ਸਿਰਫ 10 ਰੁਪਏ ਫੈਸਲਿਟੇਸ਼ਨ ਚਾਰਜ ਦੇ ਤੌਰ ਤੇ ਲਏ ਜਾਣਗੇ ਅਤੇ ਇਸ ਤੋਂ ਇਲਾਵਾ ਹੋਰ ਕੋਈ ਫੀਸ ਨਹੀਂ ਲਈ ਜਾਵੇਗੀ। ਫਾਰਮ ਫਿਲਿੰਗ ਦੀ ਵੀ ਕੋਈ ਫੀਸ ਨਹੀ ਲਈ ਜਾਏਗੀ।  ਉਹਨਾਂ ਕਿਹਾ ਕਿ www.connect.punjab.gov.in ਲਿੰਕ ਰਾਹੀ ਵਿਅਕਤੀ ਖੁਦ ਵੀ ਆਪਣੀ ਸ਼ਿਕਾਇਤ ਦਰਜ ਕਰ ਸਕਦਾ ਹੈ।

ਉਹਨਾਂ ਦੱਸਿਆ ਕਿ ਸ਼ਿਕਾਇਤ ਦਾਖਲ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਆਪਣਾ ਸਟੈਟਸ ਆਨਲਾਈਨ ਚੈੱਕ ਕਰ ਸਕੇਗਾ ਅਤੇ ਪ੍ਰਕਿਰਿਆ ਦੇ ਹਰ ਪੜਾਅ ਤੇ ਉਸ ਨੂੰ ਐਸਐਮਐਸ ਰਾਹੀਂ ਵੀ ਸੂਚਨਾ ਮਿਲਦੀ ਰਹੇਗੀ। ਉਹਨਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਸਮਾਬੱਧ ਢੰਗ ਨਾਲ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਇਸ ਪੋਰਟਲ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।

LEAVE A REPLY

Please enter your comment!
Please enter your name here