21 ਤੋਂ 29 ਦਸੰਬਰ ਤੱਕ ਜ਼ਿਲੇ ਦੇ ਵੱਖ-ਵੱਖ ਬਲਾਕਾਂ ਵਿੱਚ ਲੱਗਣਗੇ ਸਵੈ-ਰੋਜ਼ਗਾਰ ਮੇਲੇ: ਅਮਰਦੀਪ ਗੁਜ਼ਰਾਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੋਜ਼ਗਾਰ ਪੜੇ-ਲਿਖੇ ਪ੍ਰਾਰਥੀਆਂ/ਨੌਜਵਾਨਾਂ ਨੂੰ ਵੱਧ ਤੋਂ ਵੱਧ ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ 21 ਦਸੰਬਰ  ਤੋਂ 29 ਦਸੰਬਰ ਤੱਕ ਜ਼ਿਲੇ ਦੇ ਵੱਖ-ਵੱਖ ਬਲਾਕਾਂ ਵਿੱਚ ਸਵੈ-ਰੋਜ਼ਗਾਰ ਮੇਲੇ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਕਮ-ਸੀ.ਈ.ਓ. ਜ਼ਿਲਾ ਬਿਉਰੋ ਆਫ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਅਮਰਦੀਪ ਸਿੰਘ ਗੁਜ਼ਰਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਕੀਤਾ।  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜ਼ਰਾਲ ਨੇ ਦੱਸਿਆ ਕਿ ਜ਼ਿਲਾ ਫਿਰੋਜ਼ਪੁਰ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਚਲਾਉਣ ਲਈ ਲੋਨ ਮੇਲੇ ਲਗਾਏ ਜਾ ਰਹੇ ਹਨ। ਉਹਨਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹਨਾਂ ਸਵੈ-ਰੋਜ਼ਗਾਰ ਮੇਲਿਆ ਨੂੰ ਸਫਲ ਬਣਾਉਣ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰਨ ਲਈ ਲੋੜੀਂਦੇ ਨਿਰਦੇਸ਼ ਦਿੱਤੇ।

Advertisements

ਉਹਨਾਂ ਦੱਸਿਆ ਕਿ ਇਹਨਾਂ ਸਵੈ ਰੋਜ਼ਗਾਰ ਮੇਲਿਆਂ ਵਿੱਚ ਆਪਣਾ ਕਾਰੋਬਾਰ ਚਲਾਉਣ ਦੇ ਇਛੁੱਕ ਨੌਜਵਾਨ ਹਿੱਸਾ ਲੈ ਸਕਦੇ ਹਨ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਇਹ  ਸਵੈ-ਰੋਜ਼ਗਾਰ ਮੇਲਾ ਬਲਾਕ ਗੁਰੂਹਰਸਹਾਏ ਵਿਖੇ 21 ਦਸੰਬਰ, ਮਮਦੋਟ 22 ਦਸੰਬਰ, ਘੱਲ ਖੁਰਦ 23 ਦਸੰਬਰ, ਫਿਰੋਜ਼ਪੁਰ 24 ਦਸੰਬਰ, ਜ਼ੀਰਾ 28 ਦਸੰਬਰ ਅਤੇ ਮਖੂ ਵਿਖੇ 29 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ ਦੇ 3 ਵਜੇ ਤੱਕ ਲਗਾਏ ਜਾਣਗੇ।
ਇਸ ਮੇਲੇ ਵਿੱਚ ਸਕਿੱਲ ਡਿਵੈਲਪਮੈਂਟ ਸਵੈ-ਰੋਜਗਾਰ ਸੰਸਥਾਵਾ ਅਤੇ ਲੋਨ ਮੁਹੱਈਆਂ ਕਰਾਉਣ ਸਬੰਧੀ  ਵੱਖਰੇ-ਵੱਖਰੇ ਕਾਊਂਟਰ ਲਗਾਏ ਜਾਣਗੇ। ਉਹਨਾਂ ਕਿਹਾ ਕਿ ਵੱਖ-ਵੱਖ ਬੈਂਕਾਂ, ਡੇਅਰੀ ਵਿਭਾਗ, ਮੱਛੀ ਪਾਲਣ, ਜ਼ਿਲਾ ਉਦਯੋਗ, ਐਸ.ਸੀ. ਕਾਰਪੋਰੇਸ਼ਨ, ਬੀ.ਸੀ. ਕਾਰਪੋਰੇਸ਼ਨ ਵੱਲੋਂ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਮੇਲੇ ਦੌਰਾਨ ਨੌਜਵਾਨਾਂ ਨੂੰ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਲੋਨ ਮੁਹੱਈਆ ਕਰਾਉਣ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here